ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਗੈਰ-ਕਾਨੂੰਨੀ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਕਿਸੇ ਹਾਲਤ ਵਿੱਚ ਸਹਿਣ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਗੈਰ-ਕਾਨੂੰਨੀ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਕਿਸੇ ਹਾਲਤ ਵਿੱਚ ਸਹਿਣ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 19 ਮਈ :
ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਗੈਰ-ਕਾਨੂੰਨੀ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਕਿਸੇ ਹਾਲਤ ਵਿੱਚ ਸਹਿਣ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਗੈਰ-ਕਾਨੂੰਨੀ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਕਰਦਾ ਹੈ ਤਾਂ ਉਸ ਵਿਰੁੱਧ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਕੰਮ ਨੂੰ ਜੰਗੀ ਪੱਧਰ ‘ਤੇ ਕਰਨਾ ਯਕੀਨੀ ਬਣਾਇਆ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧੁਰਵ ਦਾਹੀਆ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਅਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਸੁਖਚੈਨ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੰੁ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਸਮੂਹ ਉੱਪ-ਮੰਡਲ ਮੈਜਿਸਟਰੇਟ ਦੀ ਦੇਖ-ਰੇਖ ਹੇਠ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਹੋਣ ਵਾਲੀ ਰੋਜ਼ਾਨਾ ਵਿਕਰੀ ‘ਤੇ ਨਜ਼ਰਸਾਨੀ ਕਰਨ ਲਈ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।ਉਹਨਾਂ ਕਿਹਾ ਕਿ ਸ਼ਰਾਬ ਦੀ ਵਿਕਰੀ ਐਕਸਾਈਜ਼ ਕਾਨੂੰਨ ਤਹਿਤ ਸਿਰਫ਼ ਅਧਿਕਾਰਿਤ ਕੀਤੇ ਗਏ ਵੈਂਡਜ਼ ਦੁਆਰਾ ਹੀ ਕੀਤੀ ਜਾ ਸਕੇਗੀ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਨਜਾਇਜ਼ ਵਿਕਰੀ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤੀ ਜਾਵੇਗੀ।ਇਸ ਲਈ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਦੁਆਰਾ ਸ਼ਰਾਬ ਦੀ ਨਜਾਇਜ਼ ਵਿਕਰੀ ‘ਤੇ ਲਗਤਾਰ ਨਜ਼ਰ ਰੱਖੀ ਜਾਵੇਗੀ ਤਾਂ ਜੋ ਸਰਕਾਰ ਦੇ ਮਾਲੀਏ ਨੂੰ ਕੋਈ ਨੁਕਸਾਨ ਨਾ ਪਹੁੰਚੇ।ਉੁਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਨਜਾਇਜ਼ ਵਿਕਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
—————-