ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 15 ਹੋਈ-ਡਿਪਟੀ ਕਮਿਸ਼ਨਰ
             ਪ੍ਰਕਾਸ਼ਨ ਦੀ ਮਿਤੀ : 30/04/2020          
          
                        ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 15 ਹੋਈ-ਡਿਪਟੀ ਕਮਿਸ਼ਨਰ
ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ 7 ਹੋਰ ਲੋਕਾਂ ਦੀ ਰਿਪੋਰਟ ਆਈ ਪੋਜ਼ਟਿਵ
ਤਰਨ ਤਾਰਨ, 30 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 15 ਹੋ ਗਈ ਹੈ।ਉਹਨਾਂ ਦੱਸਿਆ ਕਿ ਅੱਜ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਜ਼ਿਲ੍ਹੇ ਦੇ 7 ਹੋਰ ਲੋਕਾਂ ਦੀ ਰਿਪੋਰਟ ਪੋਜ਼ਟਿਵ ਆਈ ਹੈ।ਉਹਨਾਂ ਦੱਸਿਆ ਕਿ ਇਹਨਾਂ ਸਾਰੇ ਮਰੀਜ਼ਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਖੇ ਦਾਖਲ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਅੱਜ 251 ਹੋਰ ਸੈਂਪਲ ਜਾਂਚ ਲਈ ਮੈਡੀਕਲ ਕਾਲਜ਼ ਅੰਮ੍ਰਿਤਸਰ ਭੇਜੇ ਗਏ ਹਨ ।ਉਹਨਾਂ ਦੱਸਿਆ ਕਿ ਅੱਜ ਪਹਿਲਾ ਭੇਜੇ ਗਏ 141 ਸੈਪਲਾਂ ਦੀ ਰਿਪੋਟਰ ਆਈ ਹੈ, ਜਿਸ ਵਿੱਚੋਂ 7 ਕੇਸ ਪੋਜ਼ਟਿਵ ਅਤੇ 134 ਦੀ ਰਿਪੋਰਟ ਨੈਗੇਟਿਵ ਆਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਇਲਾਕਿਆਂ ਪੱਟੀ, ਪਿੰਡ ਦਿਲਾਵਰਪੁਰ ਅਤੇ ਠੱਠਾ ਨੂੰ ਵੀ ਕੰਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।ਇਸ ਤੋਂ ਪਹਿਲਾ ਪਿੰਡ ਸੁਰ ਸਿੰਘ, ਲੋਹੁਕਾ ਅਤੇ ਖੇਮਕਰਨ ਨੂੰ ਕੰਨਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਹਨਾਂ ਕੰਨਟੇਨਮੈਂਟ ਜ਼ੋਨ ਵਿੱਚੋਂ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਬਾਹਰਲੇ ਵਿਅਕਤੀ ਨੂੰ ਕੰਨਟੇਨਮੈਂਟ ਜ਼ੋਨ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।ਉਹਨਾਂ ਕਿਹਾ ਕੰਨਟੇਨਮੈਂਟ ਜ਼ੋਨ ਵਿੱਚ ਬਿਜਲੀ, ਪਾਣੀ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇਗੀ।ਇਸ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਮਰੀਜ਼ਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸੰਪਰਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀ ਵੀ ਜਾਂਚ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਇਹਨਾਂ ਕੰਨਟੇਨਮੈਂਟ ਜ਼ੋਨ ਵਿੱਚ ਮੈਡੀਕਲ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ।ਕੰਨਟੇਨਮੈਂਟ ਜ਼ੋਨ ਵਿੱਚ ਹੋਰ ਸ਼ੱਕੀ ਮਰੀਜਾਂ ਦੀ ਜਾਂਚ ਲਈ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ।
————–