ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 5994 ਮਰੀਜ਼ ਕੋਰੋਨਾ ਤੋਂ ਜਿੱਤ ਪ੍ਰਾਪਤ ਕਰ ਚੁੱਕੇ ਹਨ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 5994 ਮਰੀਜ਼ ਕੋਰੋਨਾ ਤੋਂ ਜਿੱਤ ਪ੍ਰਾਪਤ ਕਰ ਚੁੱਕੇ ਹਨ-ਡਿਪਟੀ ਕਮਿਸ਼ਨਰ
ਹੁਣ ਤੱਕ 4361 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਰਹਿ ਕੇ ਹੋਏ ਤੰਦਰੁਸਤ
ਤਰਨ ਤਾਰਨ, 21 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 5994 ਮਰੀਜ਼ ਕੋਰੋਨਾ ਤੋਂ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ 4361 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਰਹਿ ਕੇ ਹੀ ਤੰਦਰੁਸਤ ਹੋਏ ਹਨ ।
ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਡਾਕਟਰ ਅਤੇ ਪੈਰਾਮੈਡੀਕਲ ਸਟਾਫ ਨੂੰ ਜਾਂਦਾ ਹੈ । ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਆਉਂਦਾ ਹੈ, ਉਸੀ ਵਕਤ ਰੈਪਿਡ ਰਿਸਪੌਂਸ ਟੀਮ ਵੱਲੋਂ ਉਸ ਦੀ ਕਾਨਟੈੱਕਟ ਟਰੈਸਿੰਗ ਕੀਤੀ ਜਾਂਦੀ ਹੈ ਅਤੇ ਉਸ ਨੂੰ ਫਤਿਹ ਕਿੱਟ ਦਿੱਤੀ ਜਾਂਦੀ ਹੈ । ਰੈਪਿਡ ਰਿਸਪੌਂਸ ਟੀਮ ਵੱਲੋਂ ਰੋਜ਼ਾਨਾ ਫੋਨ ਕਰਕੇ ਹੋਮ ਆਈਸੋਲੇਟ ਮਰੀਜ਼ ਦਾ ਹਾਲ ਚਾਲ ਪੁੱਛਿਆ ਜਾਂਦਾ ਹੈ ਅਤੇ ਹਫ਼ਤੇ ਵਿੱਚ ਦੋ ਦਿਨ ਵਿਜ਼ਟ ਕੀਤੀ ਜਾਂਦੀ ਹੈ ।
ਉਹਨਾਂ ਕਿਹਾ ਕਿ ਕੋਵਿਡ-19 ਦੀ ਰੋਕਥਾਮ ਲਈ ਅਤੇ ਜ਼ਿਲ੍ਹੇ ਨੂੰ ਲੋਕਡਾਊਨ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ । 18 ਤੋਂ 44 ਸਾਲ ਅਤੇ 45 ਸਾਲ ਤੋਂ ਉੱਪਰ ਦੇ ਆਪਣੀਆਂ ਦੁਕਾਨਾਂ ਤੇ ਕੰਮ ਕਰਦੇ ਅਤੇ ਅਦਾਰਿਆਂ ਵਿੱਚ ਕੰਮ ਕਰਦੇ ਲੋਕਾਂ ਨੂੰ ਕੋਵਿਡ-19 ਦਾ ਟੀਕਾਕਰਨ ਕਰਵਾਇਆ ਜਾਵੇ, ਕੋਈ ਵੀ ਲੱਛਣ ਹੋਣ ਤੇ ਹਰ ਵਿਆਕਤੀ ਨੂੰ ਸੈਂਪਲ ਕਰਵਾਉਣ ਤੇ ਪ੍ਰੇਰਿਆ ਜਾਵੇ ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਆਪਣੇ ਘਰਾਂ ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ । ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀ ਆਪ ,ਆਪਣੇ ਪਰਿਵਾਰ ਅਤੇ ਸਾਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦੇ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ ।
ਉਨ੍ਹਾਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ 11 ਸਰਕਾਰੀ ਸਿਹਤ ਕੇਂਦਰਾਂ, ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਿਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿੱਚ ਕੋਵਿਡ-19 ਦਾ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ।