ਜ਼ਿਲ੍ਹਾ ਤਰਨ ਤਾਰਨ ਵਿੱਚ 19391 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 30/03/2021

ਜ਼ਿਲ੍ਹਾ ਤਰਨ ਤਾਰਨ ਵਿੱਚ 19391 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 88 ਹਜ਼ਾਰ 372 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 23 ਮਾਰਚ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 19391 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਐੱਸ. ਡੀ. ਐੱਮ. ਪੱਰੀ ਸ੍ਰੀ ਰਜੇਸ਼ ਸ਼ਰਮਾ ਅਤੇ ਐੱਸ. ਪੀ. (ਡੀ.) ਸ੍ਰੀ ਜਗਜੀਤ ਸਿੰਘ ਵਾਲੀਆਂ ਤੋਂ ਇਲਾਵਾ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਡ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਜਨਵਰੀ, 2021 ਤੋਂ ਲੈ ਕੇ ਤਿੰਨ ਪੜਾਵਾਂ ਵਿੱਚ ਕੋਵਿਡ ਵੈਕਸੀਨ ਲਗਾਈ ਗਈ ਹੈ। ਉਹਨਾਂ ਕਿਹਾ ਕਿ 26 ਮਾਰਚ ਤੋਂ ਵੈਕਸੀਨ ਲਗਾਉਣ ਦਾ ਚੌਥਾ ਪੜਾਅ ਸ਼ੁਰੂ ਹੋਵੇਗਾ। ਉਹਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਦੀ ਸੈਪਲਿੰਗ ਕੀਤੀ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਪੰਚਾਇਤ ਪੱਧਰ ‘ਤੇ ਜਾ ਕੇ ਵੂਕਸੀਨ ਲਗਾਉਣ ਦੀ ਯੋਜਨਾ ਉਲੀਕੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 188372 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 183465 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1826 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2823 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2326 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 131 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 129 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 02 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 359 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 229 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 34 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 02 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।