ਬੰਦ ਕਰੋ

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਹੋਇਆ ਵਾਧਾ

ਪ੍ਰਕਾਸ਼ਨ ਦੀ ਮਿਤੀ : 28/01/2021
CS
ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਹੋਇਆ ਵਾਧਾ
ਜਨਨੀ-ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ ਅਧੀਨ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ ਮੁਫਤ ਜਣੇਪੇ ਦੀ ਸਹੂਲਤ 
ਗਰੀਬੀ ਰੇਖਾ ਤੋਂ ਹੇਠਾ ਰਹਿ ਰਹੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਸਰਕਾਰੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ
ਤਰਨ ਤਾਰਨ, 28 ਜਨਵਰੀ :
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਜ਼ਿਲ੍ਹੇ ਵਿੱਚ ਲੜਕੀਆਂ ਦੀ ਜਨਮ ਦਰ ਵਧਾਉਣ ਲਈ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਅਪ੍ਰੈਲ 2020 ਤੋਂ ਦਸੰਬਰ 2020 ਦੌਰਾਨ ਜ਼ਿਲ੍ਹੇ ਵਿੱਚ 0 ਤੋਂ 1 ਸਾਲ ਦੀਆਂ ਲੜਕੀਆਂ ਦੀ ਜਨਮ ਦਰ 917  ਤੱਕ ਪਹੁੰਚ ਗਈ ਹੈ, ਜੋ ਕਿ ਸਾਲ 2019-2020 ਵਿੱਚ 897 ਸੀ। 
ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਤੱਕ ਦੀਆਂ ਲੜ੍ਹਕੀਆਂ ਦਾ ਸਾਰੀਆਂ ਸਰਕਾਰੀ ਸਿਹਤ ਸੰਸਥਾ ਵਿੱਚ ਮੁਫਤ ਇਲਾਜ ਕੀਤਾ ਜਾਂਦਾ ਹੈ, ਜਿਸ ਵਿੱਚ ਕੋਈ ਪਰਚੀ ਫੀਸ ਨਹੀਂ ਲਗਦੀ, ਮੁਫਤ ਦਵਾਈਆ ਅਤੇ ਮੈਡੀਕਲ ਜਾਂਚ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ ।ਉਹਨਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਤਰਨ ਤਾਰਨ ਵਿੱਚ ਸਿੱਕ ਨਿਉਨੇਟਲ ਕੇਅਰ ਯੂਨਿਟ ਚੱਲ ਰਿਹਾ ਹੈ, ਨਿਊ ਬੋਨ ਸਟੇਬੀਲਾਈਜੇਸ਼ਨ ਯੂਨਿਟ ਅਤੇ ਜਿੱਥੇ ਜਣੇਪਾ ਕੀਤਾ ਜਾਂਦਾ ਹੈ, ਉਥੇ ਸਿਹਤ ਸੰਸਥਾਵਾਂ ਵਿੱਚ ਨਿਊ ਬੋਨ ਕੇਅਰ ਕੋਅਰਨਰ ਦੀ ਸੁਵਿਧਾ ਉਪਲੱਬਧ ਕਰਵਾਈ ਗਈ ਹੈ । 
ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਜਨਨੀ-ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮਅਧੀਨ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਜਣੇਪੇ ਦੀ ਸਹੂਲਤ ਦਿੱਤੀ ਜਾਂਦੀ ਹੈ । ਇਸ ਦੇ ਨਾਲ ਹੀ ਮੁਫਤ ਦਾਖਿਲਾ,  ਮੈਡੀਕਲ ਜਾਂਚ ਅਤੇ ਲੈੱਬ ਟੈੱਸਟ,  ਦਵਾਈਆਂ,  ਖੂਨ ਚੜ੍ਹਾਉਣਾ,  ਰੈਫਰਲ ਟਰਾਂਸਪੋਰਟ ਅਤੇ ਭੋਜਨ ਆਦਿ ਸੁਵਿਧਾ ਵੀ ਦਿੱਤੀ ਜਾ ਰਹੀ ਹੈ । ਇਸ ਦੇ ਨਾਲ ਹੀ ਗਰੀਬੀ ਰੇਖਾ ਤੋਂ ਹੇਠਾ ਰਹਿ ਰਹੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਸਰਕਾਰੀ ਹਸਪਤਾਲਾਂ ਵਿੱਚ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ, ਪੇਂਂਡੂ ਖੇਤਰ ਦੀਆਂ ਗਰਭਵਤੀ ਔਰਤਾਂ ਨੂੰ 700 ਰੁਪਏ ਅਤੇ ਸ਼ਹਿਰੀ ਖੇਤਰ ਦੀਆਂ ਗਰਭਵਤੀ ਔਰਤਾਂ ਨੂੰ 600 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ।