ਬੰਦ ਕਰੋ

ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ 911 ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ ਤਰਨ ਤਾਰਨ

ਪ੍ਰਕਾਸ਼ਨ ਦੀ ਮਿਤੀ : 31/05/2019
dc
 
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ 911 ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ
ਤਰਨ ਤਾਰਨ 31 ਮਈ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਮਾਈ ਭਾਗੋ ਕਾਲਜ ਵਿਚ ਲਗਾਏ ਗਏ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਰਸਮੀਂ ਉਦਘਾਟਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੀਤਾ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਡੀ. ਡੀ. ਪੀ. ਓ. ਦਵਿੰਦਰ ਕੁਮਾਰ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਬਿਕਰਮ ਸਿੰਘ ਗਿੱਲ, ਸੈਕਟਰੀ ਰੈੱਡ ਕਰਾਸ ਸ੍ਰੀ ਟੀ. ਪੀ. ਐੱਸ. ਰਾਜਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਅਤੇ ਸ੍ਰੀ ਗੁਰਸੇਵਕ ਸਿੰਘ ਪੰਨੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਦੱਸਿਆ ਕਿ ਅੱਜ ਦੇ ਜ਼ਿਲ੍ਹਾ ਪੱਧਰੀ ਰੋਜ਼ਗਾਰ ਵਿਚ ਮੇਲੇ ਵਿੱਚ 14 ਕੰਪਨੀਆਂ ਨੇ ਭਾਗ ਲਿਆ।ਉਹਨਾਂ ਦੱਸਿਆ ਕਿ ਮੇਲੇ ਦੌਰਾਨ ਨੌਕਰੀ ਦੇ ਚਾਹਵਾਨ 1158 ਉਮੀਦਵਾਰਾਂ ਨੇ ਭਾਗ ਲਿਆ, ਜਿੰਨ੍ਹਾਂ ਵਿਚੋਂ 911 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ ਹੈ।ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਕਰੀ ਮਿਲਣ ‘ਤੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਤਾਂ ਜੋ ਉਹ ਭਵਿੱਖ ਵਿੱਚ ਹੋਰ ਤਰੱਕੀ ਕਰ ਸਕਣ।     
ਉਹਨਾਂ ਦੱਸਿਆ ਕਿ ਅੱਜ ਦੇ ਮੇਲੇ ਦੌਰਾਨ ਐੱਲ. ਆਈ. ਸੀ., ਆਈ. ਸੀ. ਆਈ. ਸੀ. ਆਈ. ਬੈਂਕ, ਐੱਸ. ਬੀ. ਆਈ. ਲਾਈਫ਼, ਸਵਿੱਗੀ, ਫਾੱਰਐਵਰ ਲਾਈਫ਼ ਪ੍ਰੋਡਕਟਸ, ਖਾਲਸਾ ਸੁਪਰ ਪੈਕ, ਰਾਣਾ ਸੂਗਰ ਮਿੱਲ, ਐੱਸ. ਆਈ. ਐੱਸ. ਸਕਿਊਰਿਟੀ, ਪੁਖਰਾਜ ਹੈੱਲਥ ਕੇਅਰ, ਸਿੰਘ ਇੰਡਸਟਰੀ, ਜੀ.ਆਰ. ਡੀ. ਟੈਕ ਐਜੂਕੇਸ਼ਨ, ਰੈੱਡ ਕਰਾਸ ਸੋਸਾਇਟੀ, ਐਕਟੋਪਸ ਟੈਕ ਸਲਿਊਸ਼ਨ, ਟਾਟਾ ਏ. ਆਈ. ਏ. ਇੰਸੋਰੈਂਸ ਆਦਿ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਗਈ।
ਉਹਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਜ਼ਿਲੇ ਦੇ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰਾਹੀਂ ਇੰਟਰਵਿਊ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ ਵਿਚ ਲਗਾਤਾਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਪੜਾਈ ਪ੍ਰਤੀ ਉਤਸ਼ਾਹਿਤ ਕਰਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। 
——-