ਬੰਦ ਕਰੋ

ਜ਼ਿਲ੍ਹਾ ਮੂਜਿਸਟਰੇਟ ਵੱਲੋਂ ਹਰ ਕਿਸਮ ਦੇ ਲਾਇਸ਼ੰਸੀ ਹਥਿਆਰ ਨੂੰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡਿਪੂਆਂ ਪਾਸ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

ਪ੍ਰਕਾਸ਼ਨ ਦੀ ਮਿਤੀ : 28/12/2021

ਜ਼ਿਲ੍ਹਾ ਮੂਜਿਸਟਰੇਟ ਵੱਲੋਂ ਹਰ ਕਿਸਮ ਦੇ ਲਾਇਸ਼ੰਸੀ ਹਥਿਆਰ ਨੂੰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡਿਪੂਆਂ ਪਾਸ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ
ਜ਼ਿਲ੍ਹਾ ਤਰਨ ਤਾਰਨ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਜਾਣ ‘ਤੇ ਲਗਾਈ ਪਾਬੰਦੀ
ਤਰਨ ਤਾਰਨ, 24 ਦਸੰਬਰ :
ਪੰਜਾਬ ਰਾਜ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜਿਲ੍ਹਾ ਤਰਨ ਤਾਰਨ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤੀ ਜ਼ਰੂਰੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ, ਸ੍ਰੀ ਕੁਲਵੰਤ ਸਿੰਘ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਿਲ੍ਹਾ ਤਰਨ ਤਾਰਨ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਸਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਨਾਲ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਪੈਂਦੇ ਅਸਲਾ ਧਾਰਕਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਹ ਆਪਣੇ ਹਰ ਕਿਸਮ ਦੇ ਲਾਇਸ਼ੰਸੀ ਹਥਿਆਰ ਨੂੰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡਿਪੂਆਂ ਪਾਸ ਜਮ੍ਹਾਂ ਕਰਵਾਉਣ । ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਵਰਦੀ ਧਾਰਕ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।