ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਮੁਕੰਮਲ ਪਾਬੰਦੀ
ਪ੍ਰਕਾਸ਼ਨ ਦੀ ਮਿਤੀ : 17/02/2021

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ
5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਮੁਕੰਮਲ ਪਾਬੰਦੀ
ਤਰਨ ਤਾਰਨ, 16 ਫਰਵਰੀ :
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ-2021 ਦੀਆਂ ਚੋਣਾਂ ਲਈ ਗਿਣਤੀ 17 ਫਰਵਰੀ, 2021 ਨੂੰ ਹੋ ਰਹੀ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਂ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਵੋਟਾਂ ਦੀ ਗਿਣਤੀ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਕਾਊਂਟਿੰਗ ਕੇਂਦਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਅਤੇ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਉਮੀਦਵਾਰਾਂ/ਪਾਰਟੀ ਸਮਰਥਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਿਤ ਮੂਵਮੈਂਟ/ਪਬਲਿਕ ਮੀਟਿੰਗ/ਰੈਲੀ ਆਦਿ ਕਰਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਕਾਊਂਟਿੰਗ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਦੀ ਮੁਕੰਮਲ ਪਾਬੰਦੀ ਲਗਾਈ ਗਈ ਹੈ।