ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੈਸਟੋਰੈਂਟ, ਢਾਬੇ, ਈਟਰੀਜ਼, ਫੂਡ ਆਊਟਲਿੱਟਸ ਅਤੇ ਫੂਡ ਕੀਊਸਕਸ” ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੀ ਆਗਿਆ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੈਸਟੋਰੈਂਟ, ਢਾਬੇ, ਈਟਰੀਜ਼, ਫੂਡ ਆਊਟਲਿੱਟਸ ਅਤੇ ਫੂਡ ਕੀਊਸਕਸ” ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੀ ਆਗਿਆ
ਘੋਸ਼ਿਤ ਕੀਤੇ ਗਏ ਜਾਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਟੇਨਮੈਂਟ ਜ਼ੋਨਾਂ ਅੰਦਰ ਆਉਂਦੇ ਰੈਸਟੋਰੈਂਟ ਅਤੇ ਢਾਬੇ ਆਦਿ ਖੋਲਣ ‘ਤੇ ਮੁਕੰਮਲ ਪਾਬੰਦੀ ਹੋਵੇਗੀ
ਤਰਨ ਤਾਰਨ, 15 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲਗਾਏ ਗਏ ਕਰਫ਼ਿਊ ਦੌਰਾਨਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਆਉਂਦੇ ਰੈਸਟੋਰੈਂਟ, ਢਾਬੇ, ਈਟਰੀਜ਼, ਫੂਡ ਆਊਟਲਿੱਟਸ ਅਤੇ ਫੂਡ ਕੀਊਸਕਸ” ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਅਗਲੇ ਹੁਕਮਾਂ ਤੱਕ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਸ਼ਰਤਾਂ ਦੇ ਅਧਾਰ ‘ਤੇ ਖੋਲਣ ਦੀ ਆਗਿਆ ਦਿੱਤੀ ਗਈ ਹੈ।
ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਦੇ ਮਾਲਕਾਂ ਵੱਲੋਂ ਨਿਮਨਹਸਤਾਖਰ ਦੇ ਦਫਤਰ ਪਾਸੋਂ ਲਿਖਤੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ ਅਤੇ ਕੰਮ ਕਰਨ ਵਾਲੇ ਵਿਅਕਤੀਆਂ ਲਈ ਵੀ ਪਾਸ ਲੈਣਾ ਜ਼ਰੂਰੀ ਹੋਵੇਗਾ। ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਦੇ ਮਾਲਕਾਂ ਵੱਲੋਂ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਸਬੰਧ ਵਿੱਚ ਸਮੇਂ-ਸਮੇਂ ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।
ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਤੇ ਬੈਠ ਕੇ ਖਾਣਾ ਖਾਣ ਦੀ ਮੁਕੰਮਲ ਮਨਾਹੀ ਹੋਵੇਗੀ, ਕੇਵਲ “ਹੋਮ ਡਲਿਵਰੀ” ਹੀ ਕੀਤੀ ਜਾਵੇਗੀ ਅਤੇ ਸਪਾਲਾਈ ਕੀਤਾ ਜਾਣ ਵਾਲਾ ਖਾਣਾ ਵਧੀਆ ਢੰਗ ਨਾਲ ਪੈਕ ਹੋਣਾ ਚਾਹੀਦਾ ਹੈ।ਖਾਣਾ ਸਪਲਾਈ ਕਰਨ ਵਾਲੇ ਵਾਹਨ ਸਾਫ ਸੁੱਥਰੇ ਅਤੇ ਸੈਨੇਟਾਈਜ਼ਡ ਕੀਤੇ ਹੋਣੇ ਚਾਹੀਦੇ ਹਨ ਅਤੇ ਖਾਣਾ ਸਪਲਾਈ ਕਰਦੇ ਸਮੇਂ ਘਰ ਦੇ ਦਰਵਾਜੇ/ਬੈੱਲ ਨੂੰ ਛੂਹਣ ਤੋਂ ਪਰਹੇਜ਼ ਕਰਦੇ ਹੋਏ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾਵੇ।
ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਦੇ ਅੰਦਰ ਜਾਂ ਬਾਹਰ ਪੰਜ ਤੋਂ ਵੱਧ ਵਿਆਕਤੀਆਂ ਦੇ ਇੱਕ ਸਮੇਂ ਇਕੱਠੇ ਹੋਣ ਤੇ ਮੁਕੰਮਲ ਪਾਬੰਦੀ ਹੋਵੇਗੀ।ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਤੇ 65 ਸਾਲ ਤੋਂ ਵੱਧ ਉਮਰ ਅਤੇ ਰੋਗ ਗ੍ਰਸਤ ਵਿਅਕਤੀਆਂ ਨੂੰ ਕੰਮ ‘ਤੇ ਰੱਖਣ ਦੀ ਮਨਾਹੀ ਹੋਵੇਗੀ। ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਤੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਸ਼ਰਾਬ ਪੀਣ, ਤੰਬਾਕੂਨੋਸ਼ੀ ਕਰਨ ਅਤੇ ਥੁਕੱਣ ਦੀ ਮੁਕੰਮਲ ਪਾਬੰਦੀ ਹੋਵੇਗੀ।ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ‘ਤੇ ਆਉਣ ਵਾਲੇ ਵਿਅਕਤੀਆਂ ਦੇ ਬੁਖਾਰ ਆਦਿ ਚੈੱਕ ਕਰਨ ਵਾਸਤੇ ਯੋਗ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ।
ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਦੇ ਬਾਹਰ ਅਤੇ ਅੰਦਰ ਗ੍ਰਾਹਕਾਂ ਦਰਮਿਆਨ ਸੋਸ਼ਲ ਡਿਸਟੈਂਸਿੰਗ ਲਈ ਜਮੀਨ ਤੇ ਨਿਸ਼ਾਨ ਲਗਾਉਣੇ ਲਾਜਮੀ ਹੋਣਗੇ।ਸਰਕਾਰ ਦੀਆ ਹਦਾਇਤਾਂ ਅਨੁਸਾਰ ਰੈਸਟੋਰੈਂਟਾਂ ਅਤੇ ਢਾਬਿਆਂ ਆਦਿ ਉੱਤੇ ਸੈਨੀਟਾਈਜਰ ਅਤੇ ਹੋਰ ਸੈਨੇਟਾਈਜਿੰਗ ਦੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ।
ਜਿਲ੍ਹਾ ਪ੍ਰਸ਼ਾਸਨ ਵੱਲੋਂ ਘੋਸ਼ਿਤ ਕੀਤੇ ਗਏ ਜਾਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਟੇਨਮੈਂਟ ਜ਼ੋਨਾਂ ਅੰਦਰ ਆਉਂਦੇ ਰੈਸਟੋਰੈਂਟ ਅਤੇ ਢਾਬੇ ਆਦਿ ਖੋਲਣ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕੋਵਿਡ-2019 ਦੇ ਸਬੰਧ ਵਿੱਚ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਗਈਆਂ ਹਦਾਇਤਾ ਅਨੁਸਾਰ ਮਾਸਕ, ਸੋਸ਼ਲ ਡਿਸਟੈਂਸਿੰਗ ਅਤੇ ਸੈਨੇਟਾਈਜ਼ਰ ਆਦਿ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।
ਸਹਾਇਕ ਕਮਿਸ਼ਨਰ ਫੂਡ ਤਰਨ ਤਾਰਨ, ਰੈਸਟੋਰੈਂਟ, ਢਾਬੇ, ਈਟਰੀਜ਼, ਫੂਡ ਆਊਟਲਿੱਟਸ ਅਤੇ ਫੂਡ ਕੀਊਸਕਸ” `ਤੇ ਨਿਗਰਾਨੀ ਰੱਖਣਗੇ।