ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕੋਵਿਡ-19 ਸਬੰਧੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਮੰਗਲਵਾਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ

ਪ੍ਰਕਾਸ਼ਨ ਦੀ ਮਿਤੀ : 13/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕੋਵਿਡ-19 ਸਬੰਧੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਮੰਗਲਵਾਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਐਸ. ਬੀ. ਆਈ. ਲਾਈਫ ਦੇ “ਉਤਕਰਸ਼” ਪ੍ਰੋਗਰਾਮ ਅਧੀਨ ਬੇਰੁਜ਼ਗਾਰਾਂ ਲਈ ਯੂਨਿਟ ਮੈਨੇਜਰ ਗਰੁੱਪ ਵਿੱਚ ਜੁਆਇੰਨ ਕਰਨ ਦਾ ਸੁਨਹਿਰੀ ਮੌਕਾ
ਤਰਨ ਤਾਰਨ, 13 ਅਗਸਤ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਰਹਿਨੁਮਾਈ ਹੇਠ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੀ ਸਹਾਇਤਾ ਲਈ “ਮਿਸ਼ਨ ਫਤਿਹ” ਤਹਿਤ ਕੋਵਿਡ-19 ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਤਰਨ ਤਾਰਨ ਵਿਖੇ ਹਰ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੰਜੀਵ ਕੁਮਾਰ, ਜਿਲ੍ਹਾ ਰੋਜ਼ਗਾਰ ਅਫਸਰ ਤਰਨ ਤਾਰਨ ਨੇ ਦੱਸਿਆ ਗਿਆ ਕਿ ਐਸ. ਬੀ. ਆਈ. ਲਾਈਫ ਦੇ “ਉਤਕਰਸ਼” ਪ੍ਰੋਗਰਾਮ ਅਧੀਨ ਬੇਰੁਜਗਾਰਾਂ ਲਈ ਯੂਨਿਟ ਮੈਨੇਜਰ ਗਰੁੱਪ ਵਿੱਚ ਜੁਆਇੰਨ ਕਰਨ ਦਾ ਸੁਨਹਿਰੀ ਮੌਕਾ ਹੈ, ਜਿਸ ਲਈ ਵਿਦਿਅਕ ਯੋਗਤਾ ਘੱਟੋ-ਘੱਟ 12ਵੀਂ ਪਾਸ, ਉਮਰ 21-45 ਸਾਲ ਹੈ। ਕੰਪਨੀ ਵਲੋਂ ਅੰਡਰ ਗਰੈਜੂਏਟ ਨੂੰ 2.55 ਲੱਖ ਅਤੇ ਗਰੈਜੂਏਟ ਨੂੰ 2.77 ਲੱਖ ਸਲਾਨਾ ਕੰਪੈਂਸੇਸ਼ਨ ਦਿੱਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 6 ਮਹੀਨੇ ਦੇ ਪ੍ਰੋਬੇਸ਼ਨ ਤੇ ਰੱਖਿਆ ਜਾਵੇਗਾ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਦੇ ਸਰਟੀਫੀਕੇਟ, ਅਧਾਰ ਕਾਰਡ, ਪੈਨ ਕਾਰਡ, ਲੈ ਕੇ ਮੰਗਲਵਾਰ ਨੂੰ ਸਵੇਰੇ 10.30 ਵਜੇ ਪਲੇਸਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਹਨਾਂ ਦੱਸਿਆ ਗਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ) ਵਲੋਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੇਰੋਜਗਾਰਾਂ ਨੂੰ ਸਿੱਧਾ ਕਰਜ਼ਾ ਸਕੀਮ ਅਤੇ ਐਨ. ਬੀ. ਸੀ. ਐਫ. ਡੀ. ਸਕੀਮ ਅਧੀਨ ਸਵੈ-ਰੋਜ਼ਗਾਰ ਲਈ 6% ਵਿਆਜ ਦੀ ਦਰ ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦੀ ਉਮਰ 18-55 ਸਾਲ ਤੱਕ ਹੋਣੀ ਚਾਹੀਦੀ ਹੈ। ਸਲਾਨਾ ਪਰਿਵਾਰਿਕ ਆਮਦਨ 3.0 ਲੱਖ ਰੁਪਏ ਤੱਕ (50% ਕਰਜ਼ੇ 1.50 ਲੱਖ ਰੁਪਏ ਪਰਿਵਾਰਿਕ ਸਲਾਨਾ ਆਮਦਨ ਵਾਲੇ ਉਮੀਦਵਾਰਾਂ ਨੂੰ ਦਿੱਤੇ ਜਾਣਗੇ) ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਜਾਂ ਬੈਕਫਿੰਕੋ ਦਫਤਰ, ਪਲਾਟ ਨੰਬਰ 13, ਨਵੀਂ ਸਬਜ਼ੀ ਮੰਡੀ, ਨੇੜੇ ਪਾਣੀ ਵਾਲੀ ਟੰਕੀ, ਤਰਨ ਤਾਰਨ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
—————–