ਜ਼ਿਲ੍ਹੇ ਦੀਆਂ ਧਾਰਮਕਿ ਤੇ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਧਾਰਮਕਿ ਤੇ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ-ਡਿਪਟੀ ਕਮਿਸ਼ਨਰ
ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ 50 ਪੀ. ਪੀ. ਈ. ਕਿੱਟਾਂ ਅਤੇ 300 ਟਰਿਪਲ ਲੇਅਰ ਮਾਸਕ
ਤਰਨ ਤਾਰਨ, 23 ਅਪ੍ਰੈਲ :
ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਦੀਆਂ ਧਾਰਮਕਿ ਤੇ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ। ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਲੜੀ ਤਹਿਤ ਅੱਜ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ 50 ਪੀ. ਪੀ. ਈ. ਕਿੱਟਾਂ ਅਤੇ 300 ਟਰਿਪਲ ਲੇਅਰ ਮਾਸਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਅਤੇ ਸੰਪਰਦਾਇ ਤੋਂ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਲੱਗਭੱਗ 70 ਸੇਵਕਾਂ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਲਗਾਏ ਗਏ ਕੈਂਪ ਦੌਰਾਨ ਖੂਨਦਾਨ ਵੀ ਕੀਤਾ ਗਿਆ ਹੈ।ਇਸ ਮੌਕੇ ਉਹਨਾਂ ਬਾਬਾ ਬਾਬਾ ਸੁੱਖਾ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿ ਇਸ ਸਮੇਂ ਇਸ ਦੀ ਬੜੀ ਲੋੜ ਸੀ ਅਤੇ ਇਹ ਪੀ. ਪੀ. ਈ. ਕਿੱਟਾਂ ਅਤੇ ਮਾਸਕ ਸਿਹਤ ਵਿਭਾਗ ਤਰਨ ਤਾਰਨ ਨੂੰ ਭੇਜ ਦਿੱਤੇ ਜਾਣਗੇ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੈਂਪਲ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਫਲੂ ਕਾਰਨਰ ਜਾਂ ਸਕਰੀਨਿੰਗ ਦੌਰਾਨ ਸਾਹਮਣੇ ਆਇਆ ਕੋਈ ਵੀ ਸ਼ੱਕੀ ਮਰੀਜ਼ ਟੈਸਟ ਤੋਂ ਵਾਝਾਂ ਨਾ ਰਹਿ ਜਾਵੇ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
—————–