ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 763 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 763 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚੋਂ ਅੱਜ ਤੱਕ ਕੀਤੀ 3,44,751 ਮੀਟਰਿਕ ਟਨ ਕਣਕ ਦੀ ਚੁਕਾਈ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,58,523 ਮੀਟ੍ਰਿਕ ਟਨ ਕਣਕ ਦੀ ਖਰੀਦ
ਮੰਡੀਆਂ ਅੱਜ ਤੱਕ ਹੋਈ 5,65,267 ਮੀਟਰਿਕ ਟਨ ਕਣਕ ਦੀ ਆਮਦ
ਤਰਨ ਤਾਰਨ, 10 ਮਈ :
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਅੱਜ ਤੱਕ 763 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਅਦੇਸ਼ ਕੀਤੇ ਦਿੱਤੇ ਗਏੇ ਹਨ।ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਅੱਜ ਤੱਕ 3,44,751 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 5,65,267 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,58,523 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,59,375 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,13,159 ਮੀਟ੍ਰਿਕ ਟਨ, ਪਨਸਪ ਵੱਲੋਂ 98,431 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 87,896 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 99,663 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਅਪੀਲ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।
————-