ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਰਜਿਸਟ੍ਰੇਸ਼ਨ ਕਰਨ ਲਈ 02, 03, 04 ਅਤੇ 05 ਮਾਰਚ ਨੂੰ ਲਗਾਏ ਜਾਣਗੇ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 10/03/2021

ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਰਜਿਸਟ੍ਰੇਸ਼ਨ ਕਰਨ ਲਈ 02, 03, 04 ਅਤੇ 05 ਮਾਰਚ ਨੂੰ ਲਗਾਏ ਜਾਣਗੇ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਜੰਡਿਆਲਾ ਰੋਡ, ਤਰਨ ਤਾਰਨ ਵਿਖੇ 02 ਮਾਰਚ ਨੂੰ ਲੱਗੇਗਾ ਕੈਂਪ
ਤਰਨ ਤਾਰਨ, 01 ਮਾਰਚ :
ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜਿੰਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਅਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਨ ਦੇਣ ਸਬੰਧੀ ਰਜਿਸਟਰੇਸ਼ਨ ਕਰਨ ਲਈ 02, 03, 04 ਅਤੇ 05 ਮਾਰਚ ਨੂੰ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ 02 ਮਾਰਚ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਜੰਡਿਆਲਾ ਰੋਡ, ਤਰਨ ਤਾਰਨ ਵਿਖੇ, 03 ਮਾਰਚ ਨੂੰ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਪੱਟੀ, 04 ਮਾਰਚ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਅਤੇ 05 ਮਾਰਚ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਇਹ ਕੈਂਪ ਲਗਾਏ ਜਾ ਰਹੇ ਹਨ।
ਉਹਨਾਂ ਅਪੀਲ ਕੀਤੀ ਕਿ ਕੈਂਪ ਵਿੱਚ ਲਾਭਪਾਤਰੀ ਆਪਣੀ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਯੂ. ਡੀ. ਆਈ. ਕਾਰਡ (ਵਿਕਲਾਂਗਤਾ ਸਰਟੀਫਿਕੇਟ) ਅਤੇ ਆਮਦਨ ਸਰਟੀਫਿਕੇਟ (15 ਹਜ਼ਾਰ ਪ੍ਰਤੀ ਮਹੀਨੇ ਤੋਂ ਘੱਟ) ਜੋ ਕਿ ਐੱਮ. ਸੀ. ਜਾਂ ਸਰਪੰਚ ਵੱਲੋਂ ਤਸਦੀਕ-ਸ਼ੁਦਾ ਹੋਵੇ, ਅਸਲ ਅਤੇ ਫੋਟੋ ਕਾਪੀ ਨਾਲ ਜ਼ਰੂਰ ਲੈ ਕੇ ਆਉਣ।
ਉਹਨਾਂ ਸਪੱਸ਼ਟ ਕੀਤਾ ਕਿ ਇਹਨਾਂ ਕੈਂਪਾਂ ਦੌਰਾਨ ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਯੋਗ ਲਾਭਪਾਤਰੀਆਂ ਨੂੰ ਇਹ ਉਪਕਰਨ ਮੁਹੱਈਆ ਕਰਵਾਏ ਜਾਣਗੇ।