ਬੰਦ ਕਰੋ

ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ 5 ਵਿਅਕਤੀ ਅਤੇ ਪਿੰਡ ਬਾਸਰਕੇ ਦੀ ਇੱਕ ਔਰਤ ਕੋਵਿਡ-19 ਤੋਂ ਪੋਜ਼ਟਿਵ ਪਾਏ ਗਏ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 28/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ 5 ਵਿਅਕਤੀ ਅਤੇ ਪਿੰਡ ਬਾਸਰਕੇ ਦੀ ਇੱਕ ਔਰਤ ਕੋਵਿਡ-19 ਤੋਂ ਪੋਜ਼ਟਿਵ ਪਾਏ ਗਏ-ਡਿਪਟੀ ਕਮਿਸ਼ਨਰ
ਮਰੀਜ਼ਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਕੀਤਾ ਦਾਖਲ
ਤਰਨ ਤਾਰਨ, 27 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ 5 ਵਿਅਕਤੀ ਅਤੇ ਪਿੰਡ ਬਾਸਰਕੇ ਦੀ ਇੱਕ ਔਰਤ, ਜੋ ਕਿ ਆਪਣੇ ਪੇਕੇ ਪਿੰਡ ਲਹੁਕਾ ਵਿਖੇ ਰਹਿ ਰਹੀ ਸੀ, ਕੋਵਿਡ-19 ਤੋਂ ਪੋਜ਼ਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ ਤਖਤ ਸੱਚਖੰਡ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਦੇ 25 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ, ਜਿੰਨ੍ਹਾਂ ਵਿੱਚੋਂ 5 ਵਿਅਕਤੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ।ਇਸ ਤੋਂ ਇਲਾਵਾ ਇੱਕ ਔਰਤ ਵੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਈ ਗਈ ਹੈ।ਉਹਨਾਂ ਦੱਸਿਆ ਕਿ ਸਾਰੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਸੁਰ ਸਿੰਘ ਅਤੇ ਲਹੁਕਾ ਨੂੰ ਕੰਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉਹਨਾਂ ਪਿੰਡ ਵਿੱਚੋਂ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਬਾਹਰਲੇ ਵਿਅਕਤੀ ਨੂੰ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।ਉਹਨਾਂ ਕਿਹਾ ਪਿੰਡ ਵਿੱਚ ਬਿਜਲੀ, ਪਾਣੀ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇਗੀ।ਇਸ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੇ ਸੰਪਰਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀ ਵੀ ਜਾਂਚ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਪਿੰਡ ਵਿੱਚ ਮੈਡੀਕਲ ਟੀਮਾਂ 24 ਘੰਟੇ ਤਇਨਾਤ ਰਹਿਣਗੀਆਂ।ਪਿੰਡ ਵਿੱਚ ਹੋਰ ਸ਼ੱਕੀ ਮਰੀਜਾਂ ਦੀ ਜਾਂਚ ਲਈ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਜਾਵੇਗਾ।ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸੇ ਤਰ੍ਹਾਂ ਹੀ ਇਸ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਤੇ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ।  
————–