ਬੰਦ ਕਰੋ

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 23/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
22 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 19746 ਮੀਟ੍ਰਿਕ ਟਨ ਕਣਕ ਖਰੀਦ
ਤਰਨ ਤਾਰਨ, 23 ਅਪ੍ਰੈਲ :
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਸਬੰਧਿਤ ਵਿਭਾਗਾਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਬੁੱਧਵਾਰ ਤੱਕ 21770 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 19746 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱੰਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਆਪਸ ਵਿਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।ਮੰਡੀਆਂ ’ਚ ਕਣਕ ਲਿਆਉਣ ਸਮੇਂ ਟਰੈਕਟਰ-ਟਰਾਲੀ ’ਤੇ ਇੱਕ ਤੋਂ ਵੱਧ ਵਿਅਕਤੀ ਬਿਠਾਉਣ ਤੋਂ ਗੁਰੇਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 22 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 21770 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਮੰਡੀਆਂ ’ਚ ਪਹੰੁਚੀ ਕਣਕ ਵਿੱਚੋਂ 19746 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 5381 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 3657, ਮਾਰਕਫੈੱਡ ਵੱਲੋਂ 3623 ਮੀਟ੍ਰਿਕ ਟਨ, ਪਨਸਪ ਵੱਲੋਂ 3222 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 3863 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।    
———-