ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਮੈਟ੍ਰਿਕ ਦਾ ਜਨਰਲ ਪੰਜਾਬੀ ਦਾ ਪਹਿਲਾ ਪੇਪਰ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਮੈਟ੍ਰਿਕ ਦਾ ਜਨਰਲ ਪੰਜਾਬੀ ਦਾ ਪਹਿਲਾ ਪੇਪਰ
ਉੱਡਣ ਦਸਤਿਆਂ ਨੇ ਬਾ-ਖੂਬੀ ਨਿਭਾਈ ਆਪਣੀ ਡਿਊਟੀ – ਸਤਨਾਮ ਸਿੰਘ ਬਾਠ
ਤਰਨ ਤਾਰਨ 11 ਮਾਰਚ :
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਮੈਟ੍ਰਿਕ ਜਮਾਤ ਦੇ ਵਿਦਿਆਰਥੀਆਂ ਦਾ ਜਨਰਲ ਪੰਜਾਬੀ ਦਾ ਪੇਪਰ ਪੂਰੇ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਕੂਲ ਆਸਲ ਉਤਾੜ ਦੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਨ ਉਪਰੰਤ ਗੱਲ-ਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੀ੍ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 117 ਪ੍ਰੀਖਿਆ ਕੇਂਦਰਾਂ ਵਿੱਚ 13118 ਦੇ ਕਰੀਬ ਵਿਦਿਆਰਥੀਆਂ ਨੇ ਪੇਪਰ ਦਿੱਤਾ।
ਇਹਨਾਂ ਪੇਪਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 117 ਸੁਪਰਡੈਂਟ, ਡਿਪਟੀ ਸੁਪਰਡੈਂਟ ਤੋਂ ਇਲਾਵਾ ਨਿਗਰਾਨ ਅਮਲਾ ਲਗਾਇਆ ਗਿਆ । ਜਿੰਨਾ ਨੇ ਆਪਣੀ ਡਿਊਟੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ। ਪੂਰੇ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ 12 ਉੱਡਣ ਦਸਤੇ ਲਗਾਤਾਰ ਫੀਲਡ ਵਿੱਚ ਰਹੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਂਤਮਈ ਅਤੇ ਸੁਖਾਵਾਂ ਮਾਹੌਲ ਮਿਲ ਸਕੇ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਵੀ ਆਪਣੀ ਟੀਮ ਨਾਲ ਪ੍ਰੀਖਿਆ ਕੇਂਦਰਾਂ ਦੇ ਦੌਰੇ ਤੇ ਰਹੇ ।
ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਦੇ ਨਾਲ ਸ੍ਰ ਤਰਸੇਮ ਸਿੰਘ, ਜ਼ਿਲ੍ਹਾ ਗਾਈਡੇਂਸ ਕਾਊਂਸਲਰ ਸ੍ਰ ਸੁਖਬੀਰ ਸਿੰਘ ਕੰਗ, ਅਤੇ ਸ੍ਰ ਬਿਕਰਮਜੀਤ ਸਿੰਘ ਹਾਜਰ ਸਨ ।