ਬੰਦ ਕਰੋ

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੌਕੇ ‘ਤੇ ਖਡੂਰ ਸਾਹਿਬ ਵਿਖੇ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ

ਪ੍ਰਕਾਸ਼ਨ ਦੀ ਮਿਤੀ : 09/12/2021

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੌਕੇ ‘ਤੇ ਖਡੂਰ ਸਾਹਿਬ ਵਿਖੇ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ
ਕੈਂਪ ਦੌਰਾਨ 77 ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ”
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਕੈਂਪ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ ‘ਤੇ ਪਹੁੰਚੇ
ਖਡੂਰ ਸਾਹਿਬ, (ਤਰਨ ਤਾਰਨ), 03 ਦਸੰਬਰ :
ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਅੱਜ ਨੂੰ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਕੈਂਪ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਂਪ ਦੌਰਾਨ ਸਮਰਪਣ ਸੇਵਾ ਸੋਸਾਇਟੀ ਤੋਂ ਪੀ. ਡਬਲਯੂ. ਡੀ. ਕੋਆਰਡੀਨੇਟਰ ਸ਼੍ਰੀਮਤੀ ਅਮਨਪ੍ਰੀਤ ਕੌਰ ਵੱਲੋਂ ਵਿਸ਼ੇਸ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹਨਾਂ ਦੇ ਕਾਰਡ ਬਣਾਉਣ ਲਈ ਇਸ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 210 ਅਰਜ਼ੀਆਂ ਪ੍ਰਾਪਤ ਹੋਈਆਂ ਅਤੇ 77 ਲਾਭਪਾਤਰੀਆਂ ਨੂੰ ਮੌਕੇ ‘ਤੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਜਾਰੀ ਕੀਤੇ ਗਏ ਹਨ
ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ-ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਬਲਾਕ ਪੱਧਰ ‘ਤੇ ਹੋਰ ਵੀ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।