ਅੱਗ ਬੁਝਾਓ ਪ੍ਰਬੰਧਨ ਅਤੇ ਸੁਰੱਖਿਆ ਜਾਗਰੂਕਤਾ ਹਫਤਾ ਸਬੰਧੀ ਚੁੱਕੀ ਸੋਂਹ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਅੱਗ ਬੁਝਾਓ ਪ੍ਰਬੰਧਨ ਅਤੇ ਸੁਰੱਖਿਆ ਜਾਗਰੂਕਤਾ ਹਫਤਾ ਸਬੰਧੀ ਚੁੱਕੀ ਸੋਂਹ
ਤਰਨ ਤਾਰਨ, 22 ਅਪ੍ਰੈਲ:
ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅੱਗ ਬੁਝਾਊ ਪ੍ਰਬੰਧਨ ਅਤੇ ਸੁਰੱਖਿਆ ਜਾਗਰੂਕਤਾ ਹਫਤੇ ਤਹਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਿਹਤ ਸੰਸਥਾਵਾਂ ਵਿਖੇ ਅੱਗ ਬੁਝਾਊ ਪ੍ਰਬੰਧਨ ਅਤੇ ਸੁਰੱਖਿਆ ਸਬੰਧੀ ਸੋਹ ਚੁੱਕੀ। ਇਸ ਮੌਕੇ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਵੀ ਮੌਜੂਦ ਰਹੇ।
ਇਸ ਦੌਰਾਨ ਆਈਆਂ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ 21 ਅਪ੍ਰੈਲ ਤੋਂ 25 ਅਪ੍ਰੈਲ ਤੱਕ ਅੱਗ ਬੁਝਾਓ ਪ੍ਰਬੰਧਨ ਅਤੇ ਸੁਰੱਖਿਆ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਿਹਤ ਕਰਮੀਆਂ ਵੱਲੋਂ ਗਤੀ-ਵਿਧੀਆਂ ਕਰਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਹਫਤੇ ਨੂੰ ਮਨਾਉਣ ਦਾ ਮੁੱਖ ਮੰਤਵ ਸਿਹਤ ਸੰਸਥਾਵਾਂ ਵਿਖੇ ਕੰਮ ਕਰ ਰਹੇ
ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਦੀ ਪ੍ਰਕਿਰਿਆ ਅਤੇ ਸੁਰੱਖਿਆ ਬਾਰੇ ਜਾਗਰੂਕ ਕਰਨਾ ਹੈ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਹੀ ਸਿਹਤ ਸੰਸਥਾਵਾਂ ਵਿਖੇ ਸਮੇਂ-ਸਮੇਂ ਸਿਰ ਮੌਕ ਡਰਿੱਲ ਕਰਵਾ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹਨਾਂ ਦੀ ਵਰਤੋਂ ਬਾਰੇ ਦੱਸਿਆ ਜਾਂਦਾ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਨੇ ਦੱਸਿਆ ਕਿ ਜਾਗਰੂਕਤਾ ਹਫਤੇ ਸਬੰਧੀ ਆਉਣ ਵਾਲੇ ਦਿਨਾਂ ਦੌਰਾਨ ਪੋਸਟਰ ਮੇਕਿੰਗ ਮੁਕਾਬਲੇ ਅਤੇ ਵਿਦਿਅਕ ਸੰਸਥਾਵਾਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ। ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਨਰਸਿੰਗ ਸਿਸਟਰ ਸ਼੍ਰੀਮਤੀ ਕਰਮਪਾਲ ਕੌਰ ਆਦਿ ਮੌਜੂਦ ਰਹੇ।