ਬੰਦ ਕਰੋ

ਆਈਸੋਲੇਸ਼ਨ ਵਾਰਡ ਵਿੱਚ ਦਾਖਲ ਅੱਜ ਇੱਕ ਹੋਰ ਮਰੀਜ਼ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/09/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਈਸੋਲੇਸ਼ਨ ਵਾਰਡ ਵਿੱਚ ਦਾਖਲ ਅੱਜ ਇੱਕ ਹੋਰ ਮਰੀਜ਼ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ-ਡਿਪਟੀ ਕਮਿਸ਼ਨਰ
ਹੁਣ ਤੱਕ 1050 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਇਸ ਸਮੇਂ ਕੁੱਲ 334 ਐਕਟਿਵ ਕੇਸ
ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 37193 ਵਿਅਕਤੀਆਂ ਵੱਲੋਂ ਕਰਵਾਈ ਗਈ ਜਾਂਚ
ਕੁੱਲ ਨਮੂਨਿਆਂ ਵਿੱਚੋਂ 35767 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 21 ਸਤੰਬਰ :
ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਅੱਜ ਇੱਕ ਹੋਰ ਮਰੀਜ਼ ਨੂੰ ਕਰੋਨਾ ਮੁਕਤ ਹੋਣ ਉਪਰੰਤ ਡਿਸਚਾਰਜ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ 1050 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਸਿਹਤਯਾਬ ਹੋ ਚੁੱਕੇ ਹਨ।   
ਉਹਨਾਂ ਦੱਸਿਆ ਕਿ ਹੁਣ ਜ਼ਿਲਾ ਤਰਨ ਤਾਰਨ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਂਟੀਜਨ ਟੈਸਟਾਂ ਦੁਆਰਾ 37193 ਵਿਅਕਤੀਆਂ ਵਲੋਂ ਆਪਣੀ ਕਰਵਾਈ ਗਈ ਹੈ, ਜਿੰਨਾਂ ’ਚੋਂ 1436 ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ ਹਨ ਤੇ 35767 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ।
ਜ਼ਿਲਾ ਤਰਨ ਤਾਰਨ ’ਚ ਵੱਖ-ਵੱਖ ਹਸਪਤਾਲਾਂ ’ਚ ਅੱਜ ਕੀਤੇ ਗਏ ਰੈਪਿਡ ਟੈਸਟਾਂ ਦੀਆਂ ਰਿਪੋਰਟਾਂ ਦੌਰਾਨ 08 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ।ਉਨਾਂ ਦੱਸਿਆ ਤਰਨ ਤਾਰਨ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ’ਚ 266 ਵਿਅਕਤੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿੰਨਾਂ ’ਚੋਂ 258 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 08 ਵਿਅਕਤੀ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਹਨ । 
ਇਸ ਤੋਂ ਇਲਾਵਾ ਜਾਂਚ ਲਈ ਮੈਡੀਕਲ ਲੈਬ ਅੰਮ੍ਰਿਤਸਰ ਨੂੰ ਭੇਜੇ ਗਏ 370 ਨਮੂਨਿਆਂ ਦੀ ਰਿਪੋਰਟ ਵਿੱਚੋਂ 28 ਸੈਂਪਲ ਪਾਜ਼ੇਟਿਵ ਪਾਏ ਗਏ ਹਨ ਅਤੇ 342 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਅਜੇ 253 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਦੱਸਿਆ ਕਿ ਅੱਜ 528 ਵਿਅਕਤੀਆਂ ਨੇ ਜ਼ਿਲੇ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਵਾਇਰਸ ਦੀ ਜਾਂਚ ਲਈ ਆਪਣੇ ਸੈਂਪਲ ਦਿੱਤੇ ਗਏ ਹਨ । 
ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਸਮੇਂ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ’ਚ 09 ਵਿਅਕਤੀ ਆਪਣਾ ਇਲਾਜ ਕਰਵਾ ਰਹੇ ਹਨ।ਇਸ ਤੋਂ ਇਲਾਵਾ 232 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। 06 ਵਿਅਕਤੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜਿਆ ਗਿਆ ਹੈ। 37 ਵਿਅਕਤੀ ਹੋਰਨਾਂ ਜ਼ਿਲਿਆਂ ’ਚ ਦਾਖਲ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 334 ਐਕਟਿਵ ਕੇਸ ਹਨ ।