ਬੰਦ ਕਰੋ

ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ-ਜ਼ਿਲਾ ਚੋਣ ਅਫ਼ਸਰ _ਜ਼ਿਲਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ, ਏ. ਆਰ. ਓਜ਼ ਅਤੇ ਚੋਣ ਪ੍ਰਕਿਰਿਆ ਲਈ ਬਣਾਈਆਂ ਟੀਮਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 04/01/2022

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ-ਜ਼ਿਲਾ ਚੋਣ ਅਫ਼ਸਰ
ਜ਼ਿਲਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ, ਏ. ਆਰ. ਓਜ਼ ਅਤੇ ਚੋਣ ਪ੍ਰਕਿਰਿਆ ਲਈ ਬਣਾਈਆਂ ਟੀਮਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 04 ਜਨਵਰੀ :
ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ, ਏ. ਆਰ. ਓਜ਼ ਅਤੇ ਚੋਣ ਪ੍ਰਕਿਰਿਆ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਚੋਣਾਂ ਦਾ ਐਲਾਨ ਹੋਣਸਾਰ ਚੋਣ ਜ਼ਾਬਤੇ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਫਲਾਇੰਗ ਸੂਕਐਡ ਟੀਮਾਂ, ਸਟੈਟਿਕਸ ਸਰਵੀਲੈਂਸ ਟੀਮਾਂ, ਵੀਡੀਓ ਵਿਊਇੰਗ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ ਅਤੇ ਅਕਾਂਊਟਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਟੀਮਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਹਨ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਇਹਨਾਂ ਟੀਮਾਂ ਵਿੱਚ ਸ਼ਾਮਿਲ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਚੋਣ ਅਮਲ ਦੌਰਾਨ ਆਪਣੀ ਡਿਊਟੀ ਵਧੀਆਂ ਢੰਗ ਨਾਲ ਨਿਭਾਉਣ ਲਈ ਲੋੜੀਂਦੀ ਟਰੇਨਿੰਗ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਦਿ੍ਰੜ ਸੰਕਲਪ ਹੈ।
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਰਿਪੋਰਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ ਅਤੇ ਚੋਣ ਜ਼ਾਬਤੇ ਦੌਰਾਨ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕੀਤਾ ਜਾਵੇ।ਉਹਨਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਜ਼ਾਬਤੇ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਜਾਂ ਦਫ਼ਤਰ ਨੂੰ ਚੋਣ ਪ੍ਰਚਾਰ ਲਈ ਨਾ ਵਰਤਿਆ ਜਾ ਸਕੇ ਅਤੇ ਕਿਸੇ ਵੀ ਤਰਾਂ ਦਾ ਪੋਸਟਰ, ਬੈਨਰ ਜਾਂ ਝੰਡਾ ਆਦਿ ਨਾ ਲੱਗਾ ਹੋਵੇ। ਉਹਨਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।