ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਕਰਵਾਏ ਸਕਿੱਟ ਮੁਕਾਬਲੇ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ।
ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਕਰਵਾਏ ਸਕਿੱਟ ਮੁਕਾਬਲੇ
ਤਰਨ ਤਾਰਨ 18 ਜੁਲਾਈ – ਅਜਾਦੀ ਦਿਵਸ ਦੀ 75ਵੇੰ ਵਰ੍ਹੇਗੰਢ ਨੂੰ ਸਮਰਪਿਤ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਸਬੰਧੀ ਤਰਨ ਤਾਰਨ ਜਿਲ੍ਹੇ ਵਿੱਚ ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਣਯੋਗ ਜਿਲ੍ਹਾ ਸਿਖਿਆ ਅਫਸਰ ਤਰਨ ਤਾਰਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਸਾਰੇ 9 ਬਲਾਕਾਂ ਵਿੱਚ ਬਲਾਕ ਪੱਧਰ ਤੇ ਸਕਿੱਟ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਅਜਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ, ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਘਾਲਣਾ ਨੂੰ ਸਮਰਪਿਤ ਕੀਤੇ ਗਏ। ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੇ ਅਧਿਆਪਕਾਂ ਦੀ ਅਗਵਾਈ ਵਿੱਚ ਸਕਿੱਟਾਂ ਤਿਆਰ ਕੀਤੀਆਂ ਅਤੇ ਪੇਸ਼ਕਾਰੀ ਕੀਤੀ। ਇਹਨਾਂ ਮੁਕਾਬਲਿਆਂ ਲਈ ਸਮੂਹ ਬੀ ਐਮ / ਡੀ ਐਮ ਸਹਿਬਾਨ ਨੇ ਪੂਰੀ ਤਨਦੇਹੀ ਨਾਲ ਮਿਹਨਤ ਕੀਤੀ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਅੰਦਰ ਮੋਜਾਉਦ ਕਲਾਤਮਕ ਕਿਰਿਆਵਾਂ ਨੂੰ ਹੋਰ ਵਧੇਰੇ ਵਿਕਸਤ ਕਰਨ ਦੇ ਉਦੇਸ਼ ਨਾਲ ਇਹ ਮੁਕਾਬਲੇ ਵਿਦਿਆਰਥੀਆਂ ਲਈ ਬਹੁਤ ਹੀ ਲਾਭਕਾਰੀ ਸਾਬਿਤ ਹੋ ਰਹੇ ਹਨ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੇ ਸਮੂਹ ਅਧਿਆਪਕ ਆਪਣੇ ਵਿਦਿਆਰਥੀਆਂ ਦੀ ਕਾਬਲੀਅਤ ਨੂੰ ਹੋਰ ਵਧੇਰੇ ਉਜਾਗਰ ਕਰਨ ਲਈ ਲਗਾਤਾਰ ਯਤਨਸ਼ੀਲ ਹਨ । ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਨੇ ਸਮੂਹ ਅਧਿਆਪਕ ਸਹਿਬਾਨ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਤਿਆਰੀ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ।