ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ, ਐਂਟੀ ਰੇਬੀਜ਼ ਟੀਕਾਕਰਨ ਅਤੇ ਕੁਪੋਸ਼ਣ ਸੰਬੰਧੀ ਸਿਹਤ ਸਹੂਲਤਾਂ ਬਾਰੇ ਹੋਈ ਇਕ ਰੋਜ਼ਾ ਵਰਕਸ਼ਾਪ

ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ, ਐਂਟੀ ਰੇਬੀਜ਼ ਟੀਕਾਕਰਨ ਅਤੇ ਕੁਪੋਸ਼ਣ ਸੰਬੰਧੀ ਸਿਹਤ ਸਹੂਲਤਾਂ ਬਾਰੇ ਹੋਈ ਇਕ ਰੋਜ਼ਾ ਵਰਕਸ਼ਾਪ
ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ ਅਤੇ ਕੁਪੋਸ਼ਣ ਦਾ ਹੋਵੇਗਾ ਮਿਆਰੀ ਇਲਾਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 30 ਜੂਨ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲੇ ਦੇ ਆਮ ਆਦਮੀ ਕਲੀਨਿਕਾਂ ਨਾਲ ਸੰਬੰਧਤ ਮੈਡੀਕਲ ਅਫਸਰਾਂ ਲਈ ਗੈਰ ਸੰਚਾਰੀ ਰੋਗਾਂ, ਰੇਬੀਜ਼ (ਹਲਕਾਅ) ਅਤੇ ਕੁਪੋਸ਼ਣ ਬਾਰੇ ਇਕ ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਵਲੋਂ ਕੀਤਾ ਗਿਆ। ਇਸ ਮੌਕੇ ਐਸ ਐਮ ਓ, ਸਿਵਲ ਹਸਪਤਾਲ, ਤਰਨ ਤਾਰਨ, ਡਾ. ਸਰਬਜੀਤ ਸਿੰਘ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ ਵੀ ਮੌਜੂਦ ਰਹੇ।
ਮੈਡੀਕਲ ਅਫ਼ਸਰਾਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਕਲੀਨਿਕ ‘ਤੇ ਗੈਰ ਸੰਚਾਰੀ ਰੋਗਾਂ (ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਮੂੰਹ ਦੇ ਕੈਂਸਰ) ਐਂਟੀ ਰੇਬੀਜ਼ (ਹਲਕਾਅ) ਟੀਕਾਕਰਨ ਦਾ ਟੀਕਾਕਰਨ ਅਤੇ ਕੁਪੋਸ਼ਣ ਦੇ ਇਲਾਜ ਨੂੰ ਆਮ ਆਦਮੀ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਤਾਇਨਾਤ ਸਿਹਤ ਕਰਮੀ ਅਤੇ ਆਸ਼ਾ ਵਰਕਰਜ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਨ੍ਹਾਂ ਅਧੀਨ ਆਉਂਦੇ ਖੇਤਰਾਂ ਵਿੱਚ ਗੈਰ ਸੰਚਾਰੀ ਰੋਗਾਂ ਨੂੰ ਧਿਆਨ ਵਿੱਚ ਰੱਖਦਿਆਂ 30 ਸਾਲਾਂ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਨੂੰ ਆਮ ਆਦਮੀ ਕਲਿਨਿਕਾਂ ‘ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਅਕਤੀ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਿਤ ਪਾਇਆ ਜਾਂਦਾ ਹੈ ਉਸਦਾ ਦੇ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ।
ਇਸ ਤੋਂ ਇਲਾਵਾ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਉੱਤੇ ਮੂੰਹ ਤੇ ਕੈਂਸਰ ਦੇ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ ਵੀ ਆਮ ਆਦਮੀ ਕਲੀਨਿਕਾਂ ਉੱਤੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਉੱਤੇ ਐਂਟੀ ਰੇਬੀਜ਼ ਟੀਕਾਕਰਨ ਵੀ ਕੀਤਾ ਜਾਵੇਗਾ। ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੁੱਤੇ ਵੱਲੋਂ ਕੱਟਿਆ ਜਾਂਦਾ ਹੈ ਤਾਂ ਉਹ ਤੁਰੰਤ ਆਮ ਆਦਮੀ ਕਲੀਨਿਕ ਉੱਤੇ ਜਾ ਕੇ ਆਪਣਾ ਟੀਕਾਕਰਨ ਕਰਵਾ ਸਕਦਾ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਵਿੱਚ ਕੁਪੋਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਕਲੀਨਿਕ ਉੱਤੇ ਵਿਸ਼ੇਸ਼ ਸਿਹਤ ਸਹੂਲਤ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਕੁਪੋਸ਼ਣ ਤੋਂ ਪੀੜਤ ਬੱਚੇ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਸਿਹਤ ਵਿਭਾਗ ਵਲੋਂ ਗਰਭਵਤੀ ਮਹਿਲਾਵਾਂ ਲਈ ਲੋੜੀਂਦੇ ਸਾਰੇ ਮੈਡੀਕਲ ਟੈਸਟ ਆਮ ਆਦਮੀ ਕਲਿਨਿਕ ‘ਤੇ ਮੌਜੂਦ ਹਨ ਅਤੇ ਮੈਡੀਕਲ ਅਫ਼ਸਰਾਂ ਵਲੋਂ ਇੱਸ ਗੱਲ ਨੂੰ ਯਕੀਨੀ ਬਣਾਉਣ ਕਿ ਸਮੇਂ ਸਿਰ ਗਰਭਵਤੀ ਮਹਿਲਾਵਾਂ ਦੇ ਟੈਸਟ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਤੇ ਗਰਭਵਤੀ ਮਹਿਲਾਵਾਂ ਨੂੰ ਮਿਲਨ ਵਾਲੀਆਂ ਸਿਹਤ ਸਹੂਲਤਾਂ ਰਾਹੀਂ ਬਹੁਤ ਵੱਡਾ ਲਾਭ ਪਹੁੰਚੇਗਾ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬਲਾਕਾਂ ਦੇ ਐਸ ਐਮ ਓ ਆਪਣੇ ਅਧੀਨ ਖੇਤਰਾਂ ਵਿੱਚ ਐਲ. ਐਚ ਵੀ, ਏ.ਐਨ. ਐਮ ਅਤੇ ਆਸ਼ਾ ਵਰਕਰਾਂ ਰਾਹੀਂ ਆਮ ਆਦਮੀ ਕਲੀਨਿਕਾਂ ਰਾਹੀਂ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਅਤੇ ਇਸ ਸਹੂਲਤ ਦਾ ਨਿਰੀਖਣ ਕਰਨ। ਡਾ. ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕਾਂ ‘ਤੇ ਹੁਣ ਕੁੱਲ 47 ਮੈਡੀਕਲ ਟੈਸਟ ਅਤੇ 112 ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ, ਡਾ. ਰੂਪਮ ਚੌਧਰੀ ਨੇ ਕਿਹਾ ਕਿ ਟ੍ਰੇਨਿੰਗ ਦੌਰਾਨ ਮੈਡੀਕਲ ਅਫ਼ਸਰਾਂ ਨੂੰ ਦੱਸਿਆ ਗਿਆ ਹੈ ਕਿ ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ, ਕਪੋਸ਼ਣ ਅਤੇ ਰੇਬੀਜ ਦੇ ਟੀਕਾਕਰਨ ਸਿਹਤ ਸਹੂਲਤਾਂ ਨੂੰ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਸਿਹਤ ਸਹੂਲਤਾਂ ਦਾ ਆਮ ਨਾਗਰਿਕਾਂ ਨੂੰ ਆਪਣੇ ਘਰਾਂ ਦੇ ਬਿਲਕੁਲ ਹੀ ਨਜ਼ਦੀਕ ਬਹੁਤ ਵੱਡਾ ਲਾਭ ਪਹੁੰਚੇਗਾ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਹਾਈ ਬਲੱਡ ਪ੍ਰੈਸ਼ਰ ਸ਼ੂਗਰ ਜਾਂ ਫਿਰ ਮੂੰਹ ਦੇ ਕੈਂਸਰ ਬਾਰੇ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਉਸ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕਦਾ ਹੈ।