ਬੰਦ ਕਰੋ

ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕਰਨ ਬਾਰੇ ਡੀ.ਡੀ.ਪੀ.ਓ. ਅਤੇ ਬੀ.ਡੀ.ਪੀ.ਓਜ਼ ਦੀ ਮੀਟਿੰਗ ਕੀਤੀ ਗਈ

ਪ੍ਰਕਾਸ਼ਨ ਦੀ ਮਿਤੀ : 18/07/2022

ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕਰਨ ਬਾਰੇ ਡੀ.ਡੀ.ਪੀ.ਓ. ਅਤੇ ਬੀ.ਡੀ.ਪੀ.ਓਜ਼ ਦੀ ਮੀਟਿੰਗ ਕੀਤੀ ਗਈ

13 ਅਗਸਤ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਤਰਨ ਤਾਰਨ 15 ਜੁਲਾਈ (        )         ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਅਗਸਤ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ।

          ਇਸ ਸੰਬੰਧ ਵਿੱਚ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮਿਸ ਪ੍ਰਿਆ ਸੂਦ  ਦੇ ਨਿਰਦੇਸ਼ਾਂ ਤਹਿਤ  ਪ੍ਰਤਿਮਾ ਅਰੋੜਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸਕੱਤਰ, ਤਰਨ ਤਾਰਨ ਨੇ ਜ਼ਿਲ੍ਹੇ ਦੇ ਡੀ.ਡੀ.ਪੀ.ਓ. ਅਤੇ ਬੀ.ਡੀ.ਪੀ.ਓਜ਼ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹਾਜ਼ਰ ਹੋਏ ਅਫ਼ਸਰਾਂ ਨੂੰ ਆਪਣੇ ਬਲਾਕ ਵਿੱਚ ਪੈਂਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਨੈਸ਼ਨਲ ਲੋਕ ਅਦਾਲਤ ਦੀ ਘੋਸ਼ਣਾ ਕਰਵਾਉਣ ਬਾਰੇ ਅਤੇ ਆਮ ਜਨਤਾ ਨੂੰ ਇਸ ਨੈਸ਼ਨਲ ਅਦਾਲਤ ਦੇ ਫ਼ਾਇਦਿਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਅਤੇ ਇਸ ਦੇ ਨਾਲ ਹੀ ਪੰਚਾ-ਸਰਪੰਚਾਂ ਦਾ ਸਹਿਯੋਗ ਲੈ ਕੇ ਵੱਧ-ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ ਗਿਆ।

                   ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਉਸ ਟੈਕਸ, ਸਾਇਟ ਪਲੈਨ ਆਦਿ, ਸਾਰੀ ਤਰਾਂ੍ਹ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।

ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੰੁਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੰੁਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ।

ਇਹ ਨੈਸ਼ਨਲ ਲੋਕ ਅਦਾਲਤ ਇਸ ਵਾਰ 13 ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਲੱਗ ਰਹੀ ਹੈ। ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰH 1968 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਫੋਨ ਨੰ. 01852-223291 ਤੇ ਸੰਪਰਕ ਕੀਤਾ ਜਾ ਸਕਦਾ ਹੈ।