ਬੰਦ ਕਰੋ

ਆਮ ਲੋਕਾਂ ਦੀ ਨਿਗਾਹ ਵਿੱਚ ਇੱਕ ਵਾਰ ਫਿਰ ਸਰਕਾਰੀ ਸਕੂਲ ਚਮਕੇ- ਦਲਬੀਰ ਸਿੰਘ ਟੋਂਗ

ਪ੍ਰਕਾਸ਼ਨ ਦੀ ਮਿਤੀ : 29/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਆਮ ਲੋਕਾਂ ਦੀ ਨਿਗਾਹ ਵਿੱਚ ਇੱਕ ਵਾਰ ਫਿਰ ਸਰਕਾਰੀ ਸਕੂਲ ਚਮਕੇ- ਦਲਬੀਰ ਸਿੰਘ ਟੋਂਗ

ਤਰਨ ਤਾਰਨ 28 ਮਈਆਮ ਲੋਕਾਂ ਦੀ ਨਿਗਾਹ ਵਿੱਚ ਇੱਕ ਵਾਰ ਫਿਰ ਸਰਕਾਰੀ ਸਕੂਲ ਚਮਕੇ- ਦਲਬੀਰ ਸਿੰਘ ਟੋਂਗ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨਾ ਸਿਰਫ ਨੁਹਾਰ ਬਦਲੀ ਹੈ, ਸਗੋਂ ਸਿੱਖਿਆ ਦੇ ਖੇਤਰ ਵਿੱਚ ਵੀ ਬਹੁਤ ਤਬਦੀਲੀ ਆਈ ਹੈ। ਅੱਜ ਆਮ ਲੋਕਾਂ ਦੀ ਜੁਬਾਨ ਤੇ ਦੁਬਾਰਾ ਪੰਜਾਬ ਤੇ ਸਰਕਾਰੀ ਸਕੂਲਾਂ ਦਾ ਜ਼ਿਕਰ ਹੋ ਰਿਹਾ ਹੈ । ਲੋਕਾਂ ਦਾ ਵਿਸ਼ਵਾਸ ਪੰਜਾਬ ਤੇ ਸਰਕਾਰੀ ਸਕੂਲਾਂ ਤੇ ਇੱਕ ਵਾਰ ਦੁਬਾਰਾ ਬਹਾਲ ਹੋਣ ਲੱਗਾ ਹੈ।

ਉਪਰੋਕਤ ਸ਼ਬਦ ਅੱਜ ਹਲਕਾ ਬਾਬਾ ਬਕਾਲਾ ਦੇ ਸਰਕਾਰੀ ਮਿਡਲ ਸਕੂਲ ਉੱਪਲ, ਸਰਕਾਰੀ ਮਿਡਲ ਸਕੂਲ ਚੱਕ ਕਰੇ ਖਾਂ, ਸਰਕਾਰੀ ਹਾਈ ਸਕੂਲ ਸੇਹਸਰਾ, ਸਰਕਾਰੀ ਐਲੀਮੈਂਟਰੀ ਸਕੂਲ ਸਰਲੀ ਕਲਾਂ, ਸਰਕਾਰੀ ਹਾਈ ਸਕੂਲ ਸਰਲੀ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਸਰਲੀ ਖੁਰਦ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੱਖ ਵਿਖੇ ਵੱਖ-ਵੱਖ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਹੇ।

ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁੱਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ ।  ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ  ਨਾਲ  ਪੂਰੇ  ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੀ ਸਮੂਹ ਹਾਜ਼ਰ ਲੋਕਾਂ ਪਤਵੰਤੇ ਸੱਜਣਾਂ ਅਤੇ ਮੁੱਖ ਮਹਿਮਾਨ ਵੱਲੋਂ ਪ੍ਰਸ਼ੰਸ਼ਾ ਕੀਤੀ ਗਈ। ਇਸ ਮੌਕੇ ਸ੍ਰ ਹਰਪਾਲ ਸਿੰਘ ਜਵੰਦਪੁਰ, ਗੁਰਪ੍ਰੀਤ ਸਿੰਘ ਸਰਪੰਚ ਉੱਪਲ, ਜਸਕਰਨ ਸਿੰਘ ਸਰਪੰਚ ਜੱਸੋਨੰਗਲ, ਸ੍ਰ ਜੁਗਰਾਜ ਸਿੰਘ ਕੋਟਲੀ, ਸ੍ਰ ਮਨਦੀਪ ਸਿੰਘ ਕੋਆਰਡੀਨੇਟਰ, ਸ੍ਰ ਗੁਰਪ੍ਰੀਤ ਸਿੰਘ ਸਿੱਖਿਆ ਕ੍ਰਾਂਤੀ, ਸ੍ਰ ਅਮਰਦੀਪ ਸਿੰਘ ਸਿੱਖਿਆ ਕ੍ਰਾਂਤੀ, ਸ੍ਰ ਹਰਗੋਪਾਲ ਸਿੰਘ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ ਬਾਬਾ ਬਕਾਲਾ ਤੋਂ ਇਲਾਵਾ ਰਾਣਾ ਪ੍ਰਿਤਪਾਲ ਸਿੰਘ ਸਕੂਲਾਂ ਦੇ ਸਕੂਲ ਮੁਖੀ ਸਾਹਿਬਾਨ ਸਮੁੱਚਾ ਸਕੂਲ ਦਾ ਸਟਾਫ, ਬੱਚਿਆਂ ਦੇ ਮਾਤਾ ਪਿਤਾ, ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਵਿਸ਼ੇਸ਼ ਤੌਰ ਤੇ ਹਾਜਰ ਸਨ ।