ਬੰਦ ਕਰੋ

ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਲਈ 16 ਅਤੇ 17 ਦਸੰਬਰ ਸਬ-ਡਵੀਜ਼ਨ ਪੱਧਰ ‘ਤੇ ਲਗਾਏ ਜਾਣਗੇ “ਸੁਵਿਧਾ ਕੈਂਪ”-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 16/12/2021
DC

ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਲਈ 16 ਅਤੇ 17 ਦਸੰਬਰ
ਸਬ-ਡਵੀਜ਼ਨ ਪੱਧਰ ‘ਤੇ ਲਗਾਏ ਜਾਣਗੇ “ਸੁਵਿਧਾ ਕੈਂਪ”-ਡਿਪਟੀ ਕਮਿਸ਼ਨਰ
ਤਰਨ ਤਾਰਨ, 15 ਦਸੰਬਰ :
ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਲਗਾਏ 16 ਅਤੇ 17 ਦਸੰਬਰ, 2021 ਨੂੰ ਸਬ-ਡਵੀਜ਼ਨ ਪੱਧਰ ‘ਤੇ ‘ਸੁਵਿਧਾ ਕੈਂਪ’ ਲਗਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਸੁਵਿਧਾ ਕੈਂਪ ਸਬ ਡਵੀਜ਼ਨ ਪੱਧਰ ’ਤੇ ਲੱਗਣਗੇ, ਜਿੱਥੇ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਸਿੱਧਾ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਉਹਨਾਂ ਸਬੰਧਿਤ ਵਿਭਾਗਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਭਲਾਈ ਯੋਜਨਾਵਾਂ ਦੇ ਯੋਗ ਲਾਭਪਾਤਰੀਆਂ ਦੀ ਤਸਦੀਕ ਕਰਕੇ ਉਨ੍ਹਾਂ ਨੂੰ ਕੈਂਪਾਂ ਦੌਰਾਨ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ।
ਉਹਨਾਂ ਦੱਸਿਆ ਕਿ 16 ਅਤੇ 17 ਦਸੰਬਰ ਨੂੰ ਸਬ-ਡਵੀਜ਼ਨ ਤਰਨ ਤਾਰਨ ਦਾ ਸੁਵਿਧਾ ਕੈਂਪ ਨਗਰ ਕੌਂਸਲ ਦਫ਼ਤਰ ਤਰਨ ਤਾਰਨ ਵਿਖੇ, ਸਬ-ਡਵੀਜ਼ਨ ਪੱਟੀ ਦਾ ਕੈਂਪ, ਸ਼ਹੀਦ ਭਗਤ ਸਿੰਘ ਕਾਨਵੈਂਟ ਸਕੂਲ ਪੱਟੀ ਵਿਖੇ, ਸਬ-ਡਵੀਜ਼ਨ ਭਿੱਖੀਵਿੰਡ ਦਾ ਕੈਂਪ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਤੇ ਸਬ-ਡਵੀਜ਼ਨ ਖਡੂਰ ਸਾਹਿਬ ਦਾ ਕੈਂਪ ਪੁਰਾਣੀ ਤਹਿਸੀਲ ਕੰਪਲੈਕਸ ਖਡੂਰ ਸਾਹਿਬ ਵਿਖੇ ਲੱਗੇਗਾ ।
ਜ਼ਿਕਰਯੋਗ ਹੈ ਕਿ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ. ਐਮ. ਏ. ਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ. ਪੀ. ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ. ਸੀ. ਬੀ. ਸੀ. ਕਾਰਪੋਰੇਸ਼ਨਾਂ/ ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ, ਪੈਂਡਿੰਗ ਸੀ. ਐੱਲ. ਯੂ. ਕੇਸ/ਨਕਸ਼ੇ ਆਦਿ ਸਬੰਧੀ ਫਾਰਮ ਭਰੇ ਜਾਣਗੇ।