ਆਰ ਬੀ ਐਸ ਕੇ ਪ੍ਰੋਗਰਾਮ ਤਹਿਤ ਪਿੰਡ ਧਾਰੀਵਾਲ ਦੇ ਮਨਰਾਜ ਸਿੰਘ ਦਾ ਹੋਇਆ ਮੁਫ਼ਤ ਸਫਲ ਇਲਾਜ

ਆਰ ਬੀ ਐਸ ਕੇ ਪ੍ਰੋਗਰਾਮ ਤਹਿਤ ਪਿੰਡ ਧਾਰੀਵਾਲ ਦੇ ਮਨਰਾਜ ਸਿੰਘ ਦਾ ਹੋਇਆ ਮੁਫ਼ਤ ਸਫਲ ਇਲਾਜ
ਤਰਨ ਤਾਰਨ 04 ਜੁਲਾਈ :
ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫ਼ਸਰ, ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ (ਆਰ. ਬੀ. ਐਸ. ਕੇ) ਡਾ.ਵਰਿੰਦਰਪਾਲ ਕੌਰ ਜੀ ਦੀ ਅਗਵਾਈ ਹੇਠ ਜ਼ਿਲਾ ਤਰਨਤਾਰਨ ਦੇ ਪਿੰਡ ਧਾਰੀਵਾਲ ਦੇ ਰਹਿਣ ਵਾਲੇ 6 ਸਾਲਾ ਮਨਰਾਜ ਸਿੰਘ ਦਾ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ ਬੀ ਐਸ ਕੇ) ਪ੍ਰਗਰਾਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਫੋਰਟਿਸ ਹਸਪਤਾਲ ਵਿਖੇ ਦਿਲ ਦੀ ਬਿਮਾਰੀ ਦਾ ਸਫਲ ਇਲਾਜ ਬਿਲਕੁਲ ਮੁਫਤ ਕਰਵਾਇਆ ਗਿਆ।
ਜਮਾਂਦਰੂ ਦਿਲ ਦੇ ਰੋਗ ਤੋਂ ਪੀੜ੍ਹਤ ਮਨਰਾਜ ਸਿੰਘ ਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਆਰ ਬੀ ਐਸ ਕੇ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ‘ਚ ਪੜ੍ਵਦੇ ਵਿਦਿਆਰਥੀਆਂ ਦਾ ਇਲਾਜ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਬਿਲਕੁਲ ਮੁਫਤ ਕਰਵਾਇਆ ਜਾਂਦਾ ਹੈ ਅਤੇ ਆਰ ਬੀ ਐਸ ਕੇ ਟੀਮ ਵੱਲੋਂ ਰੋਜ਼ਾਨਾ ਸਰਕਾਰੀ ਸਕੂਲਾਂ ਵਿਖੇ ਦੌਰਾ ਕਰਕੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕੁਝ ਸਮਾਂ ਪਹਿਲਾਂ ਪਿੰਡ ਧਾਰੀਵਾਲ ਦੇ ਸਰਕਾਰੀ ਸਕੂਲ ਵਿਖੇ ਪਹੁੰਚੀ ਆਰ.ਬੀ.ਐਸ.ਕੇ ਟੀਮ ਵੱਲੋਂ ਮਨਰਾਜ ਸਿੰਘ ਦੀ ਜਦੋਂ ਸਿਹਤ ਜਾਂਚ ਕੀਤੀ ਗਈ ਤਾਂ ਉਨਾਂ ਉਸ ਨੂੰ ਦਿਲ ਦੀ ਬਿਮਾਰੀ ਹੋਣ ਦਾ ਖਦਸ਼ਾ ਪ੍ਰਗਟਾਇਆ ਜਦੋਂ ਟੀਮ ਨੇ ਜਿਸ ਉਪਰੰਤ ਮਨਰਾਜ ਦਾ ਇਲਾਜ ਡਾਕਟਰਾਂ ਵੱਲੋਂ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਫੋਰਟਿਸ ਹਸਪਤਾਲ ਸਫਲ ਇਲਾਜ ਕੀਤਾ ਗਿਆ।
ਨੋਡਲ ਅਫ਼ਸਰ, ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਆਰ ਬੀ ਐਸ ਕੇ ਪ੍ਰੋਗਰਾਮ ਤਹਿਤ 30 ਇਲਾਜਯੋਗ ਬਿਮਾਰੀਆਂ ਤੋਂ ਪੀੜ੍ਹਤ ਬੱਚਿਆਂ ਦਾ ਇਲਾਜ ਸਿਹਤ ਵਿਭਾਗ ਵੱਲੋਂ ਬਿਲਕੁਲ ਮੁਫਤ ਕਰਵਾਇਆ ਜਾਂਦਾ ਹੈ।
ਤੰਦਰੁਸਤ ਹੋਣ ਤੋਂ ਬਾਅਦ ਦਫਤਰ ਸਿਵਲ ਸਰਜਨ ਪਹੁੰਚੇ ਮਨਰਾਜ ਦੇ ਮਾਤਾ ਪਿਤਾ ਨੇ ਕਿਹਾ ਕਿ ਇਲਾਜ ਤੋਂ ਪਹਿਲਾ ਉਸ ਸਾਹ ਚੜ੍ਹਣ ਦੀ ਸਮੱਸਿਆਂ ਅਤੇ ਛਾਤੀ ‘ਚ ਦਰਦ ਰਹਿੰਦਾ ਸੀ ਪਰ ਹੁਣ ਉਹ ਪੂਰੀ ਤਰਾਂ੍ਹ ਸਿਹਤਮੰਦ ਹੈ।
ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ, ਜ਼ਿਲਾ ਮਾਸ ਮੀਡਿਆ ਅਫ਼ਸਰ ਸ਼੍ਰੀ ਸੁਖਵੰਤ ਸਿੰਘ ਸਿੱਧੂ, ਕੋਰਡੀਨੇਟਰ ਰਜਨੀ ਸ਼ਰਮਾ ਆਦਿ ਮੌਜੂਦ ਰਹੇ।