ਐੱਸ. ਡੀ. ਐੱਮ ਖਡੂਰ ਸਾਹਿਬ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਯੋਜਿਤ ਕੀਤੇ ਜਾ ਰਹੇ ਹਨ ਵਿਸ਼ੇਸ ਕੈਂਪ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਐੱਸ. ਡੀ. ਐੱਮ ਖਡੂਰ ਸਾਹਿਬ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਯੋਜਿਤ ਕੀਤੇ ਜਾ ਰਹੇ ਹਨ ਵਿਸ਼ੇਸ ਕੈਂਪ
ਖਡੂਰ ਸਾਹਿਬ (ਤਰਨ ਤਾਰਨ), 28 ਫਰਵਰੀ :
ਸਰਕਾਰੀ ਹਸਪਤਾਲ ਖਡੂਰ ਸਾਹਿਬ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਦੌਰਾਨ ਐੱਸ. ਡੀ. ਐੱਮ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦੀਪਕ ਭਾਟੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨਸਿਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਉਹਨਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦੌਰਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿਕਾਸ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਕੇ ਉਹਨਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਸੇਵਾ ਕੇਂਦਰ ਅਤੇ ਲੇਬਰ ਵਿਭਾਗ ਨਾਲ ਸਬੰਧਿਤ ਲੋਕਾਂ ਦੀ ਸਮੱਸਿਆ ਤੇ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ। ਉਹਨਾਂ ਕਿਹਾ ਕਿ ਇਸ ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਸਮੂਹ ਵਿਭਾਗਾਂ ਵੱਲੋਂ ਪਹਿਲ ਦੇ ਆਧਾਰ ‘ਤੇ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ।