ਬੰਦ ਕਰੋ

ਕਰਫਿਊ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੋਰ ਹੁਕਮ ਜਾਰੀ

ਪ੍ਰਕਾਸ਼ਨ ਦੀ ਮਿਤੀ : 05/05/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਕਰਫਿਊ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਹੋਰ ਹੁਕਮ ਜਾਰੀ
ਤਰਨ ਤਾਰਨ, 4 ਮਈ :
ਜਿਲ੍ਹਾ ਤਰਨ ਤਾਰਨ ਵਿੱਚ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੌਰਾਨ ਕਿਸੇ ਵੀ ਵਿਅਕਤੀ ਦੇ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਤੇ ਘੁੰਮਣ ਫਿਰਨ ਦੀ ਮਨਾਹੀ ਕੀਤੀ ਗਈ ਹੈ।
ਇਸ ਸਬੰਧੀ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ, ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਤਰਨ ਤਾਰਨ ਨੂੰ “ਉਰੇਂਜ ਜ਼ੋਨ” ਘੋਸਿ਼ਤ ਕੀਤਾ ਹੋਣ ਕਰਕੇ ਕਰਫਿਊ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ  ਹੇਠ ਲਿਖੇ ਅਨੁਸਾਰ ਹੁਕਮ ਜਾਰੀ ਕੀਤੇ ਜਾਂਦੇ ਹਨ ।
ਬੈਂਕ ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 01.00 ਵਜੇ ਤੱਕ ਪਬਲਿਕ ਡੀਲਿੰਗ ਲਈ ਖੁੱਲੇ ਰਹਿਣਗੇ ਅਤੇ ਇਸ ਤੋਂ ਬਾਅਦ ਜ਼ਰੂਰਤ ਅਨੁਸਾਰ “ਨਾੱਨ ਪਬਲਿਕ ਡੀਲਿੰਗ ਵਰਕ” ਕਰਨ ਦੀ ਇਜ਼ਾਜਤ ਦਿੱਤੀ ਜਾਂਦੀ ਹੈ।
ਕੰਮ-ਕਾਜ ਵਾਲੀ ਜਗ੍ਹਾ ਤੇ ਜਾਣ ਵਾਲੇ ਵਿਅਕਤੀਆਂ ਨੂੰ ਉਹਨਾਂ ਦੇ “ਇੰਮਪਲਾਇਰ”  ਵੱਲੋਂ ਜ਼ਾਰੀ ਕੀਤੇ ਗਏ ਸ਼ਨਾਖਤੀ ਕਾਰਡ ਨਾਲ ਜਾਣ ਦੀ ਆਗਿਆ ਹੋਵੇਗੀ।
“ਇੰਟਰ-ਸਟੇਟ, ਇੰਟਰ-ਡਿਸਟ੍ਰਿਕਟ ਅਤੇ ਇੰਟਰਾ- ਡਿਸਟ੍ਰਿਕਟ” ਬੱਸਾਂ ਦੇ ਚੱਲਣ ‘ਤੇ ਮੁਕੰਮਲ ਪਾਬੰਦੀ ਹੋਵੇਗੀ।
ਸਕੂਲ, ਕਾਲਜ ਅਤੇ ਵਿਦਿਅਕ ਅਦਾਰੇ ਮੁਕੰਮਲ ਤੌਰ ਦੇ ਬੰਦ ਰਹਿਣਗੇ, ਪਰੰਤੂ “ਆਨਲਾਈਨ ਤੇ ਡਿਸਟੈਂਸਲਰਨਿੰਗ” ਦੀ ਆਗਿਆ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਆਨਲਾਈਨ ਟੀਚਿੰਗ ਅਤੇ ਬੁੱਕ ਡਿਸਟਰੀਬਿਊਸ਼ਨ ਆਦਿ ਵਾਸਤੇ ਨਿਮਨਹਸਤਾਖਰ ਦੇ ਦਫਤਰ ਪਾਸੋਂ ਆਗਿਆ ਲੈਣ ਉਪਰੰਤ ਇਹ ਅਦਾਰੇ ਕੇਵਲ ਦਫਤਰੀ ਕੰਮ ਵਾਸਤੇ ਖੋਲਣ ਦੀ ਇਜ਼ਾਜਤ ਹੋਵੇਗੀ।
ਭਾਰਤ ਸਰਕਾਰ, ਗ੍ਰਹਿ ਵਿਭਾਗ, ਨਵੀਂ ਦਿੱਲੀ ਵੱਲੋਂ ਜਾਰੀ ਕੀਤੇ ਗਏ ਦਿਸ਼ਾਂ ਨਿਰਦੇਸ਼, ਕੇਂਦਰ ਅਤੇ ਰਾਜ ਸਰਕਾਰ ਦੇ ਕਰਮਚਾਰੀਆਂ ਤੇ ਲਾਗੂ ਹੋਣਗੇ, ਜਦਕਿ ਰਾਜ ਸਰਕਾਰ ਦੇ ਦਫਤਰ, ਪ੍ਰਸੋਨਲ ਵਿਭਾਗ, ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਕਰਮਚਾਰੀਆਂ ਨੂੰ ਸਮਰੱਥ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਸ਼ਨਾਖਤੀ ਕਾਰਡ ਨਾਲ ਆਪਣੇ ਕੰਮ ‘ਤੇ ਜਾਣ ਦੀ ਆਗਿਆ ਹੋਵੇਗੀ।
ਪੇਂਡੂ ਏਰੀਏ ਵਿੱਚ ਸ਼ਾਪਿੰਗ ਕੰਪਲੈਕਸਜ਼/ਮਾਲਜ਼ ਤੋਂ ਇਲਾਵਾ ਸਾਰੀਆਂ ਦੁਕਾਨਾਂ ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 01.00 ਵਜੇ ਤੱਕ ਖੁੱਲੀਆਂ ਰਹਿਣਗੀਆਂ।
ਨਗਰ ਕੌਂਸਲਾਂ/ਪੰਚਾਇਤਾਂ ਦੀ ਹਦੂਰ ਅੰਦਰ ਸ਼ਾਪਿੰਗ ਕੰਪਲੈਕਸਜ਼/ਮਾਲਜ਼ ਤੋਂ ਇਲਾਵਾ ਸਾਰੀਆਂ ਦੁਕਾਨਾਂ ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 01.00 ਵਜੇ ਤੱਕ ਖੁੱਲੀਆਂ ਰਹਿਣਗੀਆਂ।
ਈ-ਕਮਰਸ ਨਾਲ ਸਬੰਧਤ ਸਾਰੇ ਅਦਾਰਿਆ ਨੂੰ ਹਰ ਪ੍ਰਕਾਰ ਦੀਆਂ ਜ਼ਰੂਰੀ/ਗੈਰ-ਜ਼ਰੂਰੀ ਗਤੀਵਿਧੀਆਂ ਵਾਸਤੇ ਆਪਣੇ ਦਫਤਰ ਖੋਲਣ ਤੇ ਕੋਈ ਪਾਬੰਦੀ ਨਹੀ ਹੋਵੇਗੀ।
ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਉਸਾਰੀ ਨਾਲ ਸਬੰਧਤ ਗਤੀਵਿਧੀਆਂ/ਕੰਮਾਂ ਤੇ ਕੋਈ ਪਾਬੰਦੀ ਨਹੀ ਹੋਵੇਗੀ।
ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਆਉਂਦੇ ਪ੍ਰਾਈਵੇਟ ਦਫਤਰਾਂ ਵਿੱਚ ਕਰਮਚਾਰੀਆਂ ਦੀ ਗਿਣਤੀ ਤੇ ਕੋਈ ਪਾਬੰਦੀ ਨਹੀ ਹੋਵੇਗੀ।
ਉਪਰੋਕਤ ਛੋਟਾਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਘੋਸ਼ਿਤ ਕੀਤੇ ਗਏ ਜਾਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਟੇਨਮੈਂਟ ਜ਼ੋਨਾਂ ਵਿੱਚ ਲਾਗੂ ਨਹੀਂ ਹੋਣਗੀਆਂ ਅਤੇ ਇਹਨਾਂ ਤੋਂ ਇਲਾਵਾ ਇਸ ਦਫਤਰ ਵੱਲੋਂ ਵੱਖ-ਵੱਖ ਸਮੇਂ ਤੇ ਵੱਖ-ਵੱਖ ਮੰਤਵਾਂ ਵਾਸਤੇ ਦਿੱਤੀਆਂ ਗਈਆਂ ਛੋਟਾਂ ਵੀ ਲਾਗੂ ਰਹਿਣਗੀਆਂ।
ਕੋਵਿਡ-2019 ਦੇ ਸਬੰਧ ਵਿੱਚ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਗਈਆਂ ਹਦਾਇਤਾ ਅਨੁਸਾਰ ਮਾਸਕ, ਸੋਸ਼ਲ ਡਿਸਟੈਂਸਿੰਗ ਅਤੇ ਸੈਨੇਟਾਈਜ਼ਰ ਆਦਿ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।
————