ਬੰਦ ਕਰੋ

ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,52,512 ਲਾਭਪਾਤਰੀਆਂ ਨੂੰ ਲਗਾਈ ਗਈ 3,10,392 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 17/08/2021

ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,52,512 ਲਾਭਪਾਤਰੀਆਂ ਨੂੰ ਲਗਾਈ ਗਈ 3,10,392 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 4320 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 693 ਸੈਂਪਲ ਹੋਰ
ਤਰਨ ਤਾਰਨ, 12 ਅਗਸਤ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,52,512 ਲਾਭਪਾਤਰੀਆਂ ਨੂੰ 3,10,392 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਬੁੱਧਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 4320 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 693 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 36 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 35 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 11 ਅਗਸਤ ਨੂੰ ਭੇਜੇ ਗਏ 1093 ਸੈਂਪਲਾਂ ਵਿੱਚੋਂ 01 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 1092 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7989 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7599 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,26,577 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,18,326 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 657 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 15 ਹੋ ਗਈ ਹੈ, ਜਿੰਨਾਂ ਵਿੱਚੋਂ 11 ਮਰੀਜਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਇੱਕ ਵਿਅਕਤੀਆਂ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।