ਬੰਦ ਕਰੋ

ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,84,241 ਲਾਭਪਾਤਰੀਆਂ ਨੂੰ ਲਗਾਈ ਗਈ 3,52,294 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 20/08/2021

ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,84,241 ਲਾਭਪਾਤਰੀਆਂ ਨੂੰ ਲਗਾਈ ਗਈ 3,52,294 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 16098 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1025 ਸੈਂਪਲ ਹੋਰ
ਤਰਨ ਤਾਰਨ, 18 ਅਗਸਤ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,84,241 ਲਾਭਪਾਤਰੀਆਂ ਨੂੰ 3,52,294 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 16098 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1025 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 154 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 17 ਅਗਸਤ ਨੂੰ ਭੇਜੇ ਗਏ 802 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7996 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7608 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,31,955 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,23,424 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 871 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 12 ਰਹਿ ਗਈ ਹੈ, ਜਿੰਨਾਂ ਵਿੱਚੋਂ 10 ਮਰੀਜਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।