ਬੰਦ ਕਰੋ

ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1067 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਗਈ ਅਦਾਇਗੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 24/05/2020
DC

ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1067 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਗਈ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਕਿਸਾਨਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਆਪਣੀ ਕਣਕ ਵਿਕਰੀ ਲਈ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ
ਤਰਨ ਤਾਰਨ, 24 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1067 ਕਰੋੜ 07 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 5,56,237 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 6,09,611 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,09,611 ਮੀਟ੍ਰਿਕ ਟਨ ਕਣਕ ਦੀ ਹੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,74,442 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,20,469 ਮੀਟ੍ਰਿਕ ਟਨ, ਪਨਸਪ ਵੱਲੋਂ 1,07,627 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 97,854 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,09,218 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ, ਖੁਰਾਕ ਮੰਤਰਾਲਾ ਨਵੀਂ ਦਿੱਲੀ ਵੱਲੋਂ ਰਬੀ ਸੀਜ਼ਨ 2020-21 ਦੌਰਾਨ ਪੰਜਾਬ ਰਾਜ ਵਿਚ ਕਣਕ ਦੀ ਸਰਕਾਰੀ ਖਰੀਦ ਦੇ ਸੀਜ਼ਨ ਦਾ ਸਮਾਂ ਮਿਤੀ 15 ਅਪ੍ਰੈਲ, 2020 ਤੋਂ 31 ਮਈ, 2020 ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 31 ਮਈ, 2020 ਤੋਂ ਪਹਿਲਾਂ-ਪਹਿਲਾਂ ਆਪਣੀ ਕਣਕ ਵਿਕਰੀ ਲਈ ਮੰਡੀਆਂ ਵਿੱਚ ਲਿਆਉਣ ਤਾਂ ਜੋ ਕੋਈ ਵੀ ਕਿਸਾਨ ਆਪਣੀ ਫਸਲ ਮੰਡੀ ਵਿਚ ਵੇਚਣ ਤੋਂ ਵਾਝਾਂ ਨਾ ਰਹਿ ਜਾਵੇ।
ਉਹਨਾਂ ਦੱਸਿਆ ਕਿ ਰਬੀ ਸੀਜ਼ਨ 2020-21 ਦੌਰਾਨ ਜਿਨ੍ਹਾਂ ਮੰਡੀਆਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਕਣਕ ਦੀ ਕੋਈ ਆਮਦ ਨਹੀਂ ਹੋਈ ਹੈ, ਅਜਿਹੀਆਂ ਮੰਡੀਆਂ ਨੂੰ ਵੀ ਖਰੀਦ ਲਈ ਹੌਲੀ ਹੌਲੀ ਬੰਦ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਸ਼ੂਰੁ ਕਰ ਦਿੱਤੀ ਗਈ ਹੈ।
——————