ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਪੱਟੀ, 29 ਅਪੈ੍ਲ :
ਪੱਟੀ ਤੋਂ ਹਲਕਾ ਵਿਧਾਇਕ ਅਤੇ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ, ਪਰਿਵਾਰ ਦੀਆਂ ਸਮੱਸਿਆ ਸੁੁਣਨਾ ਉਹਨਾਂ ਦਾ ਫਰਜ਼ ਹੈ, ਅੱਜ ਉਹਨਾਂ ਵੱਲੋ ਆਪਣੇ ਪੱਟੀ ਦਫ਼ਤਰ ਵਿਖੇ ਆਏ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ।
ਇਸ ਮੌਕੇ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਦੀਆ ਮੁਸ਼ਕਿਲਾਂ ਸੁਣ ਕੇ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾ ਰਿਹਾ ਹੈ।
ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 3 ਸਾਲ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਦੌਰਾਨ ਪੰਜਾਬ ਅਤੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਸਰਕਾਰ ਵੱਲੋਂ ਪੂਰੇ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ 3 ਸਾਲਾਂ ‘ਚ ਬਹੁਤ ਵਿਕਾਸ ਹੋਇਆ ਅਤੇ ਆਉਣ ਵਾਲੇ ਦੋ ਸਾਲਾਂ ‘ਚ ਵੀ ਵਿਕਾਸ ਇਸੇ ਤਰ੍ਹਾਂ ਜਾਰੀ ਰਹੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ‘ਤੇ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਇਨ੍ਹਾਂ ਕਦਮਾਂ ਦੇ ਨਾਲ ਹੀ ਨਸ਼ਾ ਤਸਕਰਾਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਹਨਾ ਆਖਿਆ ਕੀ ਪੰਜਾਬ ਵਾਸੀ ਆਮ ਆਦਮੀ ਪਾਰਟੀ ਦੀ ਕਾਰਜ਼ਗੁਜ਼ਾਰੀ ਤੋਂ ਖੁਸ਼ ਹਨ। ਸ. ਭੁੱਲਰ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਪੱਟੀ ਦੇ ਨਿਵਾਸੀਆਂ ਨੂੰ ਆਪਣਾ ਪਰਿਵਾਰ ਸਮਝ ਕਿ ਉਨ੍ਹਾਂ ਦੀ ਹਰੇਕ ਮੁਸ਼ਕਿਲ ਨੂੰ ਹੱਲ ਕਰਨ ਲਈ ਹਮੇਸ਼ਾ ਦਿਨ ਰਾਤ ਤੱਤਪਰ ਰਹਿੰਦੇ ਹਨ ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਅਵਤਾਰ ਸਿੰਘ ਢਿੱਲੋ ਮੀਡੀਆ ਇੰਚਾਰਜ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਗੁਰਬਿੰਦਰ ਸਿੰਘ ਕਾਲੇਕੇ, ਗੁਰਪ੍ਰੀਤ ਸਿੰਘ ਗੋਪੀ ਪਨਗੋਟਾ, ਸਰਪੰਚ ਰਾਜਬੀਰ ਸਿੰਘ ਆੜ੍ਹਤੀਆ ਪ੍ਰਧਾਨ, ਸੋਨੂੰ ਭੁੱਲਰ ਕਿਰਤੋਵਾਲ, ਅਮਨਦੀਪ ਸਿੰਘ ਸਾਹ ਕੈਰੋਂ ਆਦਿ ਹਾਜ਼ਰ ਸਨ।