ਬੰਦ ਕਰੋ

ਕੋਰੋਨਾ ਵਾਇਰਸ ਦੇ ਵੱਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 24/05/2021

ਕੋਰੋਨਾ ਵਾਇਰਸ ਦੇ ਵੱਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ-ਡਿਪਟੀ ਕਮਿਸ਼ਨਰ
ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਾਉਣ ਲਈ 19 ਸਥਾਨਾਂ ‘ਤੇ ਕੀਤੀ ਜਾ ਰਹੀ ਹੈ ਕੋਰੋਨਾ ਸਬੰਧੀ ਵੈਕਸੀਨੇਸ਼ਨ
ਤਰਨ ਤਾਰਨ, 20 ਮਈ :
ਕੋਰੋਨਾ ਵਾਇਰਸ ਦੇ ਵੱਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਜਿਸ ਕਰਕੇ ਵੱਧ ਤੋਂ ਵੱਧ ਕੋਰੋਨਾ ਟੈੱਸਟ ਕੀਤੇ ਜਾ ਰਹੇ ਹਨ ਅਤੇ ਵੈਕਸੀਨੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਾਉਣ ਲਈ 19 ਸਥਾਨਾਂ ‘ਤੇ ਕੋਰੋਨਾ ਸਬੰਧੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ।
ਉਹਨਾਂ ਦੱਸਿਆ ਕਿ ਇਹਨਾਂ ਸਥਾਨਾਂ ਵਿੱਚ 08 ਸ਼ੈਸ਼ਨ ਸਾਈਟਾਂ, ਈ. ਓ. ਦਫ਼ਤਰ ਤਰਨ ਤਾਰਨ, ਸਰਕਾਰੀ ਹਾਈ ਸਕੂਲ ਐੱਸ. ਡੀ. ਐੱਚ. ਖਡੂਰ ਸਾਹਿਬ, ਸਰਕਾਰੀ ਹਾਈ ਸਕੂਲ ਝਬਾਲ, ਸਰਕਾਰੀ ਹਾਈ ਸਕੂਲ ਚੋਹਲਾ ਸਾਹਿਬ, ਸਰਕਾਰੀ ਹਾਈ ਸਕੂਲ ਘਰਿਆਲਾ, ਡੇਰਾ ਰਾਧਾ ਸੁਆਮੀ ਭਿੰਖੀਵਿੰਡ, ਪੱਟੀ ਹਾਈ ਸਕੂਲ, ਸਰਕਾਰੀ ਹਾਈ ਸਕੂਲ ਖ਼ੇਮਕਰਨ, ਜਿੱਥੇ ਉਸਾਰੀ ਮਜ਼ਦੂਰਾਂ ਲਈ ਟੀਕਾਕਰਨ ਹੋ ਰਿਹਾ ਹੈ।
ਇਸ ਤੋਂ ਇਲਾਵਾ 18 ਤੋਂ 44 ਉਮਰ ਵਰਗ ਦੇ ਸੰਵੇਦਨਸ਼ੀਲ ਅਤੇ ਉੱਚ ਜੋਖ਼ਮ ਵਾਲੇ ਲੋਕਾਂ ਦਾ 11 ਸਥਾਨਾਂ ‘ਤੇ ਟੀਕਾਕਰਨ ਹੋ ਰਿਹਾ ਹੈ । ਇਹਨਾਂ ਵਿੱਚ ਐੱਸ. ਡੀ. ਐੱਮ. ਦਫ਼ਤਰ ਤਰਨ ਤਾਰਨ, ਸਰਕਾਰੀ ਹਾਈ ਸਕੂਲ ਝਬਾਲ, ਆਈ. ਟੀ. ਆਈ ਮੰਨਣ, ਸਰਕਾਰੀ ਹਾਈ ਸਕੂਲ ਮੀਆਵਿੰਡ, ਸਰਕਾਰੀ ਹਾਈ ਸਕੂਲ ਸਰਹਾਲੀ, ਸਰਕਾਰੀ ਹਾਈ ਸਕੂਲ ਘਰਿਆਲਾ, ਰਾਧਾ ਸੁਆਮੀ ਡੇਰਾ ਭਿੱਖੀਵਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਅਤੇ ਸਰਕਾਰੀ ਹਾਈ ਸਕੂਲ ਕੈਰੋਂ ਸ਼ਾਮਿਲ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਵੈਕਸੀਨੇਸ਼ਨ ਰਾਹੀਂ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ ।ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੈਕਸੀਨੇਸ਼ਨ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਂਦੇ ਹੋਏ ਆਪਣਾ ਟੀਕਾਕਰਨ ਕਰਵਾਉਣ।ਉਹਨਾਂ ਕਿਹਾ ਕਿ ਟੀਕਾਕਰਨ ਉਪਰੰਤ ਵੀ 5 ਕੋਵਿਡ ਅਨੁਰੂਪ ਵਿਵਹਾਰਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸਹੀ ਢੰਗ ਨਾਲ ਮਾਸਕ ਪਹਿਣੋ, ਸਾਬਣ ਅਤੇ ਪਾਣੀ ਨਾਲ ਸਮੇਂ ਸਮੇਂ ਤੇ ਹੱਥ ਧੋਵੋ ਜਾਂ ਸੈਨੇਟਾਈਜ਼ ਕਰੋ, ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖੋ, ਜੇਕਰ ਤੁਹਾਨੂੰ ਕੋਈ ਲੱਛਣ ਹੈ ਤਾਂ ਤੁਰੰਤ ਖ਼ੁਦ ਨੂੰ ਵੱਖਰਾ ਰੱਖੋ, ਲੱਛਣ ਹੋਵੇ ਤਾਂ ਆਪਣਾ ਟੈੱਸਟ ਕਰਵਾਓ ।