ਕੋਵਿਡ-19 ਦੀ (ਆਰ. ਟੀ.-ਪੀ. ਸੀ. ਆਰ) ਜਾਂਚ ਲਈ ਭੇਜੇ ਗਏ 108 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 01/09/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ (ਆਰ. ਟੀ.-ਪੀ. ਸੀ. ਆਰ) ਜਾਂਚ ਲਈ ਭੇਜੇ ਗਏ 108 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ ਤਿੰਨ ਹੋਰ ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ
ਰੈਪਿਡ ਐਂਟੀਜਨ ਟੈਸਟ ਦੌਰਾਨ 8 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
ਕੋਵਿਡ-19 ਦੀ ਜਾਂਚ ਲਈ ਲਏ ਗਏ 27,485 ਸੈਂਪਲਾਂ ਵਿਚੋਂ 25,999 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 31 ਅਗਸਤ :
ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ (ਆਰ. ਟੀ.-ਪੀ. ਸੀ. ਆਰ) ਜਾਂਚ ਲਈ ਭੇਜੇ ਗਏ 108 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ ਤਿੰਨ ਹੋਰ ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਉਪਰੰਤ ਡਿਸਚਾਰਜ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਸਰਕਾਰੀ ਹਸਪਤਾਲਾਂ ਵਿੱਚ ਕੀਤੇ ਗਏ ਰੈਪਿਡ ਐਂਟੀਜਨ ਟੈਸਟ ਦੌਰਾਨ 8 ਹੋਰ ਵਿਅਕਤੀ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਕੋਵਿਡ-19 ਦੀ ਜਾਂਚ ਲਈ ਲਏ ਗਏ 27,485 ਸੈਂਪਲਾਂ ਵਿਚੋਂ 25,999 ਸੈਂਪਲਾਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 770 ਸੈਂਪਲ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ, ਜਿੰਨ੍ਹਾ ਵਿਚੋਂ 575 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 838 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਜ਼ਿਲ੍ਹੇ ਦੇ ਸਮੂਹ ਕੁਲੈਕਸ਼ਨ ਕੇਂਦਰਾਂ ‘ਚੋ ਕੋਵਿਡ-19 ਦੀ ਜਾਂਚ ਲਈ 388 ਹੋਰ ਸੈਂਪਲ ਲਏ ਗਏ ਹਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 11 ਵਿਅਕਤੀ ਇਲਾਜ ਅਧੀਨ ਹਨ।ਇਸ ਤੋਂ ਇਲਵਾ 17 ਮਰੀਜਾਂ ਨੂੰ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ 109 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 17 ਵਿਅਕਤੀ ਬਾਹਰਲੇ ਜ਼ਿਲ੍ਹਿਆਂ ਵਿੱਚ ਇਲਾਜ ਕਰਵਾ ਰਹੇ ਹਨ।ਉਹਨਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 167 ਐਕਟਿਵ ਕੇਸ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਸਬੰਧੀ ਕਿਸੇ ਵੀ ਤਰਾਂ ਦਾ ਲੱਛਣ ਪਾਏ ਜਾਣ ‘ਤੇ ਤੁਰੰਤ ਆਪਣਾ ਟੈਸਟ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ।
—————