ਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜੇਟਿਵ-ਸਿਵਲ ਸਰਜਨ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜੇਟਿਵ-ਸਿਵਲ ਸਰਜਨ
ਅੱਜ ਪ੍ਰਾਪਤ ਨਤੀਜਆਂ ਵਿੱਚੋਂ 127 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ
ਤਰਨ ਤਾਰਨ, 8 ਜੂਨ :
ਜ਼ਿਲ੍ਹੇ ਤਰਨ ਤਾਰਨ ਦੇ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 128 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਪੋਜੇਟਿਵ ਆਈ ਹੈ, ਜਦੋਂ ਕਿ 127 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ 3 ਐਕਟਿਵ ਕੇਸ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਸੋਮਵਾਰ ਦੀ ਦੇਰ ਸ਼ਾਮ ਆਈਆਂ ਰਿਪੋਰਟਾਂ ਵਿੱਚ ਡੁਬਈ ਤੋਂ ਆਇਆ ਇਕ ਹੋਰ ਵਿਅਕਤੀ ਕੋਵਿਡ-19 ਤੋਂ ਪੀੜਤ ਪਾਇਆ ਗਿਆ। ਇਹ ਵਿਅਕਤੀ ਪਿਛਲੇ ਕੁਝ ਦਿਨਾਂ ਤੋਂ ਪੱਟੀ ਦੇ ਕੋਆਰੰਟੀਨ ਸੈਂਟਰ ਵਿਖੇ ਇਕਾਂਤਵਾਸ ਕੀਤਾ ਹੋਇਆ ਸੀ। ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਲਿਆਂਦਾ ਗਿਆ ਹੈ।
ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਕੁੱਲ 170 ਵਿਅਕਤੀ ਕੋਵਿਡ-19 ਪੀੜਤ ਪਾਏ ਗਏ ਹਨ।ਉਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਕੋਵਿਡ-19 ਦੇ 4194 ਸ਼ੱਕੀ ਮਰੀਜ਼ਾਂ ਦੇ ਸੈਂਪਲ ਸਰਕਾਰੀ ਹਸਪਤਾਲ ਤਰਨ ਤਾਰਨ, ਪੱਟੀ, ਖਡੂਰ ਸਾਹਿਬ ਅਤੇ ਸੁਰ ਸਿੰਘ ਵਿਖੇ ਬਣਾਏ ਗਏ ਫਲੂ ਕਾਰਨਰਾਂ ਅਤੇ ਕੋਆਰੰਟੀਨ ਸੈਂਟਰਾਂ ਵਿਚੋਂ ਲਏ ਗਏ ਹਨ, ਜਿੰਨਾਂ ਵਿਚੋਂ 3637 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 170 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨਾ ਵਿਚੋਂ 167 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ 387 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਸਾਰੇ ਵਿਅਕਤੀ ਇਸ ਸਮੇਂ ਸਿਹਤਯਾਬ ਹਨ ਅਤੇ ਉਨਾਂ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ਼ ਨਹੀਂ ਹੈ।
———–