ਬੰਦ ਕਰੋ

ਕੋਵਿਡ-19 ਦੀ ਜਾਂਚ ਲਈ ਭੇਜੇ ਗਏ 160 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜ਼ੇਟਿਵ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 17/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ 160 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜ਼ੇਟਿਵ-ਡਿਪਟੀ ਕਮਿਸ਼ਨਰ
ਅੱਜ ਪ੍ਰਾਪਤ ਨਤੀਜਆਂ ਵਿੱਚੋਂ 159 ਨਮੂਨਿਆਂ ਦੀ ਰਿਪੋਰਟ ਪਾਈ ਗਈ ਨੈਗੇਟਿਵ
399 ਹੋਰ ਸੈਂਪਲ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ
ਤਰਨ ਤਾਰਨ, 16 ਜੂਨ :
ਜ਼ਿਲ੍ਹੇ ਤਰਨ ਤਾਰਨ ਦੇ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 160 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਪੋਜੇਟਿਵ ਆਈ ਹੈ, ਜਦੋਂ ਕਿ 159 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ 8 ਐਕਟਿਵ ਕੇਸ ਹਨ।ਉਹਨਾਂ ਦੱਸਿਆ ਕਿ ਅੱਜ 399 ਹੋਰ ਸੈਂਪਲ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਮੰਗਲਵਾਰ ਸ਼ਾਮ ਆਈਆਂ ਰਿਪੋਰਟਾਂ ਵਿੱਚ ਤਰਨ ਤਾਰਨ ਨਾਲ ਸਬੰਧਿਤ ਇੱਕ ਪੁਲਿਸ ਮੁਲਾਜ਼ਮ ਕੋਵਿਡ-19 ਤੋਂ ਪੀੜ੍ਹਤ ਪਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਲਿਆਂਦਾ ਗਿਆ ਹੈ।
ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਕੁੱਲ 179 ਵਿਅਕਤੀ ਕੋਵਿਡ-19 ਪੀੜਤ ਪਾਏ ਗਏ ਹਨ।ਉਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ  ਕੋਵਿਡ-19 ਦੀ ਜਾਂਚ ਲਈ ਹੁਣ ਤੱਕ 6251 ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5486 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 179 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨਾ ਵਿਚੋਂ 169 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ 838 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਸਾਰੇ ਵਿਅਕਤੀ ਇਸ ਸਮੇਂ ਸਿਹਤਯਾਬ ਹਨ ਅਤੇ ਉਨਾਂ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ਼ ਨਹੀਂ ਹੈ।    
———–