ਬੰਦ ਕਰੋ

ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,03,757 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/07/2021

ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,03,757 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ
ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7564 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 771 ਸੈਂਪਲ ਹੋਰ
ਤਰਨ ਤਾਰਨ, 18 ਜੁਲਾਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 771 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 317 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 17 ਜੁਲਾਈ ਨੰੁ ਭੇਜੇ ਗਏ ੇ 650 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,03,757 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,95,726 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 454 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7962 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7564 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 28 ਰਹਿ ਗਈ ਹੈ, ਜਿੰਨਾਂ ਵਿੱਚੋਂ 17 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।