ਬੰਦ ਕਰੋ

ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 217 ਸੈਂਪਲ ਹੋਰ

ਪ੍ਰਕਾਸ਼ਨ ਦੀ ਮਿਤੀ : 22/02/2021
DC
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 217 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 60 ਹਜ਼ਾਰ 547 ਵਿਅਕਤੀਆਂ ਦੀ ਕੀਤੀ ਗਈ ਜਾਂਚ
ਹੁਣ ਤੱਕ 2060 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 21 ਫਰਵਰੀ :
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 217 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 160766 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 157992 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 216 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2200 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2060 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 551 ਨਮੂਨਿਆਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 549 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 01 ਰੈਪਿਡ ਐਂਟੀਜਨ ਟੈਸਟ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 30 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 24 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ।