ਬੰਦ ਕਰੋ

ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 79616 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 11/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 79616 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
1910 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਤਰਨ ਤਾਰਨ, 10 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1910 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2029 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 79616 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 76440 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 746 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 984 ਸੈਂਪਲਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 982 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 68 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 66 ਦੀ ਰਿਪੋਰਟ ਨੈਗਟਿਵ ਵੀ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 817 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੈ। ਜਿੰਨ੍ਹਾਂ ਵਿੱਚੋਂ 18 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹੈ ।ਇਸ ਤੋਂ ਇਲਾਵਾ 06 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।    
————