ਬੰਦ ਕਰੋ

ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਤੋਂ ਬਾਅਦ ਜ਼ਿਲ੍ਹੇ ਵਿੱਚ ਜ਼ਿੰਦਗੀ ਦੁਬਾਰਾ ਲੀਹਾਂ ‘ਤੇ ਆਉਣ ਲੱਗੀ- ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 21/05/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਤੋਂ ਬਾਅਦ ਜ਼ਿਲ੍ਹੇ ਵਿੱਚ ਜ਼ਿੰਦਗੀ ਦੁਬਾਰਾ ਲੀਹਾਂ ‘ਤੇ ਆਉਣ ਲੱਗੀ- ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸ਼ਹਿਰਾਂ ਤੇ ਕਸਬਿਆਂ ਦੇ ਬਾਜ਼ਾਰਾਂ ਵਿੱਚ ਮੁੜ ਪਰਤਣ ਲੱਗੀਆਂ ਰੌਣਕਾਂ
ਛੋਟੇ ਕੰਮਕਾਜ ਅਤੇ ਕਾਰੋਬਾਰ ਦੁਬਾਰਾ ਸ਼ੂਰੂ ਨਾਲ ਆਰਥਿਕ ਗਤੀਵਿਧੀਆਂ ਨੂੰ ਮਿਲੇਗਾ ਹੁਲਾਰਾ
ਜ਼ਿਲ੍ਹੇ ਦੇ ਲੋਕਾਂ ਨੂੰ ਜਨਤਕ ਥਾਵਾਂ ‘ਤੇ ਮੌਕੇ ਸਾਵਧਾਨੀਆਂ ਰੱਖਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 21 ਮਈ :
ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਕਰਫਿਊ ਦੇ ਖਾਤਮੇ ਤੋਂ ਬਾਅਦ ਲਗਾਏ ਗਏ ਲਾੱਕਡਾਊਨ ਦੌਰਾਨ ਛੋਟ ਦੇਣ ਤੋਂ ਬਾਅਦ ਜ਼ਿਲਾ ਤਰਨ ਤਾਰਨ ਦੇ ਲੋਕਾਂ ਨੇ ਲਾੱਕਡਾਊਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿੰਦਗੀ ਨੂੰ ਦੁਬਾਰਾ ਲੀਹਾਂ ‘ਤੇ ਆਉਣ ਲੱਗੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਸ਼ਹਿਰਾਂ ਤੇ ਕਸਬਿਆਂ ਦੇ ਬਾਜ਼ਾਰਾਂ ਵਿੱਚ ਮੁੜ ਰੌਣਕਾਂ ਪਰਤਣ ਲੱਗੀਆਂ ਹਨ।ਛੋਟੇ ਕੰਮਕਾਜ ਅਤੇ ਕਾਰੋਬਾਰ ਮੁੜ ਸ਼ੂਰੂ ਨਾਲ ਆਰਥਿਕ ਗਤੀਵਿਧੀਆਂ ਨੂੰ ਮੁੜ ਹੁਲਾਰਾ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਪਿਛਲੇ ਦੋ ਮਹੀਨੇ ਦੌਰਾਨ ਦਿੱਤੇ ਸਹਿਯੋਗ ਲਈ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕਰਦਿਆਂ ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਜਨਤਕ ਥਾਵਾਂ ‘ਤੇ ਮੌਕੇ ਸਾਵਧਾਨੀਆਂ ਰੱਖਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕੋਰਨਾ ਵਾਇਰਸ ਦੇ ਮੱਦੇਨਜ਼ਰ ਹੁਣ ਵੀ ਲੋਕ ਸੁਚੇਤ ਹੋ ਕੇ ਵਿਚਾਰ ਰਹੇ ਹਨ ਅਤੇ ਬਜਾਰਾਂ ਵਿਚ ਸਮਾਜਿਕ ਦੂਰੀ ਦੇ ਸਿਧਾਂਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਕਰੋਨਾ ਦੀ ਬਿਮਾਰੀ ਨੂੰ ਫੈਲਣ ਤੋਂ ਰੋਕ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਵੱਖ ਵੱਖ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਉਨਾਂ ਨੇ ਕਿਹਾ ਕਿ ਇਸ ਨਾਲ ਹੁਣ ਕੰਮਕਾਰ ਚੱਲ ਪਏ ਹਨ।ਉਹਨਾਂ ਕਿਹਾ ਕਿ ਬੱਸਾਂ ਨੂੰ ਸੈਨੇਟਾਈਜ਼ ਕਰਨ ਉਪਰੰਤ ਚੋਣਵੇਂ ਰੂਟਾਂ ‘ਤੇ ਬੱਸ ਸੇਵਾ ਸ਼ੁਰੂ ਹੋਈ ਹੈ ਅਤੇ ਲੋਕਾਂ ਨੇ ਸਵੈ-ਜ਼ਾਬਤੇ ਦਾ ਪਾਲਣ ਕਰਦਿਆਂ ਸਫਰ ਸ਼ੂਰੂ ਕੀਤਾ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਉਦਯੋਗਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨਾਂ ਨੇ ਕਿਹਾ ਕਿ ਦਿਹਾਤੀ ਖੇਤਰ ਵਿਚ 600 ਅਤੇ ਸ਼ਹਿਰੀ ਖੇਤਰ ਵਿਚ 350 ਉਦਯੋਗਿਕ ਇਕਾਈਆਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੰਨਾਂ ਵਿਚ ਕ੍ਰਮਵਾਰ 9000 ਅਤੇ 4200 ਲੋਕਾਂ ਨੂੰ ਬਤੌਰ ਕਾਮੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਬੈਂਕ ਬ੍ਰਾਚਾਂ ਨੇ ਆਮ ਕੰਮ ਦੇ ਘੰਟਿਆਂ ਅਨੁਸਾਰ ਕੰਮ ਕਰਨਾ ਆਰੰਭ ਦਿੱਤਾ ਹੈ।ਇਸ ਤੋਂ ਬਿਨਾਂ ਸੇਵਾ ਕੇਂਦਰਾਂ ਵਿਚ ਵੀ ਚੁਣੀਦਾਂ ਸੇਵਾਵਾਂ ਸ਼ੁਰੂ ਹੋ ਗਈਆਂ ਹਨ ਅਤੇ ਦਫ਼ਤਰਾਂ ਵਿਚ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਮ ਸ਼ੁਰੂ ਹੋ ਗਿਆ ਹੈ।
—————