ਬੰਦ ਕਰੋ

ਕੋਵਿਡ-19 ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ “ਭਾਰਤ ਹੈਵੀ ਇਲੈਕਟਰੀਕਲਜ਼ ਲਿਮਿਟਡ” ਦੇ ਸਮੂਹ ਕਮਰਚਾਰੀਆਂ ਵੱਲੋਂ 1 ਲੱਖ 92 ਹਜ਼ਾਰ ਦੀ ਰਾਸ਼ੀ ਦਾ ਯੋਗਦਾਨ

ਪ੍ਰਕਾਸ਼ਨ ਦੀ ਮਿਤੀ : 05/05/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਿਛਲੇ ਦਿਨੀਂ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ 279 ਨਤੀਜਿਆਂ ਵਿੱਚੋਂ 47 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 87 ਹੋਈ
931 ਸੈਂਪਲਾਂ ਵਿੱਚੋਂ 844 ਕੇਸਾਂ ਦੀ ਰਿਪੋਰਟ ਆਈ ਨੈਗੇਟਿਵ
ਆਈਸੋਲੇਸ਼ਨ ਵਾਰਡ ਤਰਨ ਤਾਰਨ ਵਿੱਚ ਦਾਖਲ ਕੀਤੇ ਗਏ ਮਰੀਜ਼ ਸਿਹਤ ਪੱਖੋਂ ਬਿਲਕੁੱਲ ਠੀਕ-ਠਾਕ-ਸਿਵਲ ਸਰਜਨ
ਤਰਨ ਤਾਰਨ, 5 ਮਈ :
ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਪਰਤੇ ਇਕਾਂਤਵਾਸ ਕੇਂਦਰਾਂ ਵਿੱਚ ਰਹਿ ਰਹੇ ਜ਼ਿਲ੍ਹੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ 47 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 87 ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ 279 ਨਤੀਜਿਆਂ ਵਿੱਚੋਂ 47 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ ਪਾਈ ਗਈ ਹੈ ਅਤੇ 232 ਦੀ ਰਿਪੋਰਟ ਨੈਗੇਟਿਵ ਆਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਹੁਣ ਤੱਕ ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਸੈਂਪਲਾਂ ਵਿੱਚੋਂ 931 ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 844 ਕੇਸਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਪੋਜ਼ਟਿਵ ਆਏ ਕੇਸਾਂ ਨੂੰ ਇਕਾਂਤਵਾਸ ਕੇਂਦਰਾਂ ਤੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਮਰੀਜ਼ਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸੰਪਰਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀ ਵੀ ਜਾਂਚ ਕੀਤੀ ਜਾ ਸਕੇ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਆਈਸੋਲੇਸ਼ਨ ਵਾਰਡ ਤਰਨ ਤਾਰਨ ਵਿੱਚ ਦਾਖਲ ਕੀਤੇ ਗਏ ਮਰੀਜ਼ ਸਿਹਤ ਪੱਖੋਂ ਬਿਲਕੁੱਲ ਠੀਕ-ਠਾਕ ਹਨ ਅਤੇ ਕੋਈ ਮਰੀਜ਼ ਸੀਰੀਅਸ ਨਹੀਂ ਹੈ।ਉਹਨਾਂ ਕਿਹਾ ਕਿ ਜਿਹੜੇ 40 ਮਰੀਜ਼ ਪਹਿਲਾਂ ਲਿਆਂਦੇ ਗਏ ਸਨ, ਉਹਨਾਂ ਦੇ ਲਬਾਰਟਰੀ ਟੈਸਟ ਭਾਵੇਂ ਕੋਵਿਡ-19 ਪੋਜ਼ੇਟਿਵ ਆਏ ਹਨ, ਪ੍ਰੰਤੂ ਉਹਨਾਂ ਵਿੱਚ ਕਰੋਨਾ ਵਾਇਰਸ ਬਿਮਾਰੀ ਦੇ ਲੱਛਣ ਨਜ਼ਰ ਨਹੀਂ ਆਏ।ਉਹਨਾਂ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ