ਬੰਦ ਕਰੋ

ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1767 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 23/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1767 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਇਸ ਸਮੇਂ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ 114 ਐਕਟਿਵ ਕੇਸ
ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 63574 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 22 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1767 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 63574 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 60497 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 1965 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਤੋਂ ਇਲਾਵਾ 711 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 623 ਸੈਂਪਲਾਂ ਵਿੱਚੋਂ ਅੱਜ 10 ਸੈਂਪਲਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 613 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 361 ਰੈਪਿਡ ਟੈਸਟਾਂ `ਚੋਂ 359 ਵਿਅਕਤੀ ਨੈਗਟਿਵ ਪਾਏ ਗਏ ਜਦਕਿ 02 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ । ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 1075 ਹੋਰ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 114 ਕੇਸ ਐਕਟਿਵ ਰਹਿ ਗਏ ਹਨ। ਜਿੰਨ੍ਹਾਂ ਵਿੱਚੋਂ 02 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 84 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 02 ਵਿਅਕਤੀ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ ਅਤੇ 02 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ 11 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।    
——————-