ਬੰਦ ਕਰੋ

ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 91533 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 30/04/2021
DC Sir

ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 91533 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ-ਡਿਪਟੀ ਕਮਿਸ਼ਨਰ
4335 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਵੈਕਸੀਨ
ਤਰਨ ਤਾਰਨ, 29 ਅਪ੍ਰੈਲ :
ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 91533 ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 220781 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 213518 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1897 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5574 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4335 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ 27 ਅਪ੍ਰੈਲ ਨੂੰ ਭੇਜੇ ਗਏ 339 ਸੈਂਪਲਾਂ ਵਿੱਚ 20 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 319 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 381 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 17 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 364 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 1025 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 624 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 29 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 08 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।