ਬੰਦ ਕਰੋ

ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹੇ ਵਿੱਚ 93252 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 03/05/2021
DC Sir

ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹੇ ਵਿੱਚ 93252 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਅੱਜ ਜ਼ਿਲ੍ਹੇ ਵਿੱਚ ਲਏ ਗਏ 1042 ਹੋਰ ਸੈਂਪਲ
4492 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਤਰਨ ਤਾਰਨ, 30 ਅਪ੍ਰੈਲ :
ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 93252 ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,21,823 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 2,14,710 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1655 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੱਜ ਜ਼ਿਲ੍ਹੇ ਵਿੱਚ 1042 ਹੋਰ ਸੈਂਪਲ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5660 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4492 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ 28 ਅਪ੍ਰੈਲ ਨੂੰ ਭੇਜੇ ਗਏ 1018 ਸੈਂਪਲਾਂ ਵਿੱਚ 67 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 951 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 266 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 15 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 251 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 954 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 567 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 32 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 09 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।