ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਕੀਤੀ ਜਾਵੇ ਵੱਧ ਤੋਂ ਵੱਧ ਸੈਂਪਲਿੰਗ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 22/04/2021

ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਕੀਤੀ ਜਾਵੇ ਵੱਧ ਤੋਂ ਵੱਧ ਸੈਂਪਲਿੰਗ-ਡਿਪਟੀ ਕਮਿਸ਼ਨਰ
ਪਾਜ਼ੇਟਿਵ ਆਉਣ ਉਪਰੰਤ ਹੋਮ ਆਈਸੋਲੇਸ਼ਨ ਹੋਣ ਵਾਲੇ ਵਿਅਕਤੀਆਂ ਦੀ ਸਿਹਤ ਸਬੰਧੀ ਰੋਜ਼ਾਨਾ ਪੁੱਛ-ਗਿੱਛ ਕੀਤੀ ਜਾਵੇ
ਕੋਰਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਤੇ ਵੈਕਸੀਨੇਸ਼ਨ ਬਹੁਤ ਜ਼ਰੂਰੀ-ਸਿਵਲ ਸਰਜਨ
ਤਰਨ ਤਾਰਨ, 20 ਅਪ੍ਰੈਲ :
ਜ਼ਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ, ਡੀ. ਐੱਮ. ਸੀ. ਡਾ. ਭਾਰਤੀ ਧਵਨ, ਡਾ. ਕੰਵਲਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਟੈਸਟਿੰਗ ਦੀ ਪ੍ਰਕਿਰਿਆ `ਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਸੈਂਪਲਿੰਗ ਲਈ ਸਾਰਾ ਸਮਾਨ, ਫਤਿਹ ਕਿੱਟ ਅਤੇ ਵੈਕਸੀਨੇਸ਼ਨ ਦੀ ਉਪਲਬਧਤਾ ਲੋੜੀਂਦੀ ਮਾਤਰਾ ਵਿਚ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਪਾਜ਼ੇਟਿਵ ਆਉਣ ਵਾਲੇ ਮਰੀਜਾਂ ਦੇ ਕੰਟੈਕਟ `ਚ ਆਉਣ ਵਾਲੇ ਵਿਅਕਤੀਆਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਟੈਸਟ ਵੀ ਕੀਤੇ ਜਾਣ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਾਜ਼ੇਟਿਵ ਆਉਣ ਉਪਰੰਤ ਹੋਮ ਆਈਸੋਲੇਸ਼ਨ ਹੋਣ ਵਾਲੇ ਵਿਅਕਤੀਆਂ ਦੀ ਸਿਹਤ ਸਬੰਧੀ ਰੋਜ਼ਾਨਾ ਪੁੱਛ-ਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੋਮ ਆਈਸੋਲੇਸ਼ਨ ਵਿਅਕਤੀ ਨੂੰ ਫਤਿਹ ਕਿੱਟ ਜ਼ਰੂਰ ਮੁਹੱਈਆ ਕਰਵਾਈ ਜਾਵੇ ਜੇਕਰ ਵਿਅਕਤੀ ਘਰ ਵਿਚ ਠੀਕ ਮਹਿਸੂਸ ਨਹੀਂ ਕਰਦਾ ਤਾਂ ਉਸਨੂੰ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਵਿਅਕਤੀਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਵੈਕਸੀਨੇਸ਼ਨ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕਰਵਾਉਣ ਨਾਲ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਕੋਰਨਾ ਵਾਇਰਸ ਹੁਣ ਨੌਜਵਾਨਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ ਅਤੇ ਇਸ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਰੱਖਣ ਅਤੇ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ।