ਬੰਦ ਕਰੋ

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/08/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ
ਈ-ਸੰਜੀਵਨੀ, ਟੈਲੀਮੈਡੀਸਨ ਓ. ਪੀ. ਡੀ. ਪ੍ਰਣਾਲੀ ਰਾਹੀਂ ਮਰੀਜ਼ਾਂ ਨੂੰ ਘਰ ਬੈਠੇ ਹੀ ਮਿਲ ਰਹੀ ਡਾਕਟਰੀ ਸਲਾਹ
ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ‘ਤੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਵਜੇ ਤੋ ਦੁਪਿਹਰ 2 ਵਜੇ ਤੱਕ ਉਪਲੱਬਧ
ਤਰਨ ਤਾਰਨ, 18 ਅਗਸਤ :
ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੀ-ਡੈਕ ਮੋਹਾਲੀ ਵੱਲੋਂ ਵਿਕਸਿਤ ਏਕੀਕ੍ਰਤ ਟੈਲੀਮੈਡੀਸਨਲ ਸਲਿਊਸ਼ਨ, ਈ-ਸੰਜੀਵਨੀ-ਆਨਲਾਈਨ ਓ. ਪੀ. ਡੀ. (ਡਾਕਟਰ ਤੋਂ ਮਰੀਜ਼ ਤੱਕ) ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਸਿਹਤ ਸੇਵਾਵਾਂ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ. ਪੀ. ਡੀ ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
ਉਨਾਂ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਚ ਕਮਿਊਨਟੀ ਹੈਲਥ ਅਫਸਰ ਟੈਲੀਮੈਡਸੀਨ ਸੇਵਾਵਾਂ ਰਾਹੀਂ ਲੋਕਾਂ ਨੂੰ ਆੱਨਲਾਈਨ ਓ. ਪੀ. ਡੀ. ਅਤੇ ਮਾਹਰ ਡਾਕਟਰਾਂ ਨਾਲ ਰੂਬਰੂ ਹੋਣ ਵਿੱਚ ਮੱਦਦ ਕਰਦੇ ਹਨ। ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਸ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਕੁਝ ਹੱਦ ਤੱਕ ਹੱਲ ਕਰਨ ਵਿੱਚ ਸਹਾਈ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਲੀਮੈਡੀਸਨ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿੱਚਕਾਰ ਮੌਜੂਦ ਡਿਜ਼ੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਨਾਉਣਾ ਹੈ। ਟੈਲੀਮੈਡੀਸਨ ਰਾਹੀਂ ਮਰੀਜ਼ਾਂ ਦੀ ਰਜਿਸਟਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ ਵੀਡੀਓ ਮਸ਼ਵਰਾ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ ਪੂਰੀ ਤਰਾਂ ਮੁਫ਼ਤ ਹਨ।
ਉਨਾਂ ਨੇ ਅੱਗੇ ਕਿਹਾ ਕਿ ਇਹ ਤਕਨੀਕ ਕੋਵਿਡ-19 ਮਹਾਂਮਾਰੀ ਦਰਮਿਆਨ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਸੀ-ਡੈਕ ਦੀ ਸਾਈਟ ‘ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਨ ਉਪਰੰਤ ਆੱਨਲਾਈਨ ਡਾਕਟਰ ਨਾਲ ਸੰਪਰਕ ਕਰ ਸਕਦਾ ਹੈ। ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸਿਹਤ ਤੇ ਤੰਦਰੁਸਤੀ ਕੇਂਦਰਾਂ ‘ਤੇ ਸੋਮਵਾਰ ਤੋ ਸ਼ਨੀਵਾਰ ਤੱਕ ਸਵੇਰੇ 08 ਵਜੇ ਤੋ ਦੁਪਿਹਰ 2 ਵਜੇ ਤੱਕ ਉਪਲਬਧ ਹੈ।
————-