ਬੰਦ ਕਰੋ

ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲੇ ਵਿੱਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/05/2020
DC

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲੇ ਵਿੱਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਆਪਣੇ ਇਲਾਕੇ ਵਿੱਚ ਬਾਹਰੋਂ ਆਏ ਵਿਅਕਤੀਆਂ ਦੀ ਜਾਣਕਾਰੀ ਦੇਣ ਲਈ ਸਰਪੰਚ, ਨੰਬਰਦਾਰ ਅਤੇ ਕੌਂਸਲਰ ਹੋਣਗੇ ਪਾਬੰਦ
ਤਰਨ ਤਾਰਨ, 22 ਮਈ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜਿਲੇ ਵਿੱਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਲਈ ਜਿਲੇ ਵਿੱਚ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣ ਲਈ ਨੰਬਰਦਾਰ, ਸਰਪੰਚ ਅਤੇ ਕੌਂਸਲਰ ਪਾਬੰਦ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕੋਵਿਡ-19 ਮਹਾਂਮਰੀ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਤਹਿਤ ਸਪੰਰਚ ਅਤੇ ਨੰਬਰਦਾਰ ਆਪਣੇ ਪਿੰਡ ਵਿੱਚ ਬਾਹਰੋਂ ਆਏ ਵਿਅਕਤੀਆਂ ਦੀ ਜਾਣਕਾਰੀ ਬੀ. ਡੀ. ਪੀ. ਓ./ਤਹਿਸੀਲਦਾਰ ਅਤੇ ਸ਼ਹਿਰਾਂ ਵਿੱਚ ਆਏ ਵਿਅਕਤੀ ਦੀ ਜਾਣਕਾਰੀ ਸਬੰਧਿਤ ਕੌਂਸਲਰਾਂ ਵੱਲੋਂ ਕਾਰਜ ਸਾਧਕ ਅਫ਼ਸਰਾਂ ਨੂੰ ਦੇਣੀ ਯਕੀਨੀ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਇਹ ਜਾਣਕਾਰੀ ਮਿਲਣ ‘ਤੇ ਰੈਪਿਡ ਰਿਸਪੌਂਸ ਟੀਮ ਆਪਣੇ ਖੇਤਰਾਂ ਵਿੱਚ ਪੈਂਦੇ ਵਿਅਕਤੀਆਂ ਦੀ ਤੁਰੰਤ ਸਕਰੀਨਿੰਗ ਕਰੇਗੀ। ਉਨਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਸਬੰਧਤ ਇਲਾਕੇ ਦੇ ਐਸ. ਐਮ. ਓ. ਅਤੇ ਜਿਲਾ ਕੰਟਰੋਲ ਰੂਮ ਦੀ ਸਹਾਇਤਾ ਨਾਲ ਬਾਹਰੋਂ ਆਏ ਵਿਅਕਤੀਆਂ ਦੀ ਜਾਂਚ ਕਰੇਗੀ ਅਤੇ ਸ਼ੱਕੀ ਵਿਅਕਤੀਆਂ ਦੇ ਤੁਰੰਤ ਟੈਸਟ ਵੀ ਕੀਤੇ ਜਾਣਗੇ।
ਉਹਨਾਂ ਦੱਸਿਆ ਕਿ ਹਰੇਕ ਸੈਕਟਰ ਮੈਜਿਸਟਰੇਟ ਯਕੀਨੀ ਬਣਾਏਗਾ ਕਿ ਬਾਹਰੋਂ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਾਂਚ ਕੀਤੀ ਜਾਵੇ ਅਤੇ ਸਮੂਹ ਐਸ. ਡੀ. ਐੱਮਜ਼. ਆਪਣੀ ਸਬ-ਡਵੀਜ਼ਨ ਵਿੱਚ ਇਸ ਸਬੰਧੀ ਹੋਣ ਵਾਲੀਆਂ ਗਤੀਵਿਧੀਆਂ ਦੀ ਨਜ਼ਰਸਾਨੀ ਕਰਨਗੇ।
————