ਬੰਦ ਕਰੋ

ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 111446 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/12/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 111446 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ 108283 ਦੀ ਰਿਪੋਰਟ ਨੈਗੇਟਿਵ ਆਈ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 777 ਸੈਂਪਲ
ਤਰਨ ਤਾਰਨ, 18 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 111446 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 108283 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 749 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2088 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1965 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 17 ਦਸੰਬਰ ਨੂੰ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ ਸਾਰੇ 872 ਸੈਂਪਲਾਂ ਵਿੱਚੋ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 870  ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 27 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 01 ਟੈਸਟ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 777 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 21 ਹੈ, ਜਿੰਨਾਂ ਵਿੱਚੋਂ 18 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ।
—————–