ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 95 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਹੁਣ ਤੱਕ 92295 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
ਪ੍ਰਕਾਸ਼ਨ ਦੀ ਮਿਤੀ : 01/12/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 95 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ 92295 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 520 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 567 ਸੈਂਪਲ
ਤਰਨ ਤਾਰਨ, 30 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 95240 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨਾਂ ਵਿਚੋਂ 92295 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 558 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2056 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1943 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 520 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 20 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 567 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਕੁੁੱਲ 17 ਐਕਟਿਵ ਕੇਸ ਰਹਿ ਗਏ ਹਨ, ਜਿੰਨਾਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ।
—————-