ਬੰਦ ਕਰੋ

ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 23 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 04/01/2021
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 23 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 387 ਹੋਰ ਸੈਂਪਲ
ਤਰਨ ਤਾਰਨ, 03 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 123023 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 120115 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 486 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2104 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1989 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 02 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 741 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 07 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 387 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 11 ਰਹਿ ਗਈ ਹੈ, ਜਿੰਨਾਂ ਵਿੱਚੋਂ 09 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ।
—————–